ਪੰਜਾਬ ਜਲੰਧਰ ’ਚ ਗੁੰਡਾਗਰਦੀ ਦਾ ਨੰਗਾ ਨਾਚ/ ਜਪੈਟੋ ਰਾਈਡਰ ਨੂੰ ਕੀਤਾ ਗੰਭੀਰ ਜ਼ਖਮੀ/ ਗੰਭੀਰ ਹਾਲਤ ’ਚ ਹਸਪਤਾਲ ਦਾਖਲ By admin - July 31, 2026 0 1 Facebook Twitter Pinterest WhatsApp ਜਲੰਧਰ ਸ਼ਹਿਰ ਵਿਚ ਗੁੰਡਾਗਰਦੀ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਗੁਰੂ ਗੋਬਿੰਦ ਸਿੰਘ ਐਵੇਨਿਊ ‘ਤੇ ਰਾਮ ਮੰਦਰ ਨੇੜੇ ਕੁਝ ਨੌਜਵਾਨਾਂ ਨੇ ਇੱਕ ਜ਼ਪੈਟੋ ਸਵਾਰ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ ਵਿੱਚ ਜਪੈਟੋ ਸਵਾਰ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪਰਿਵਾਰ ਮੁਤਾਬਕ ਹਮਲੇ ਵਿਚ ਨੌਜਵਾਨ ਦੇ ਸਿਰ ਦੀ ਹੱਡੀ ਟੁੱਟ ਗਈ ਹੈ। ਪਰਿਵਾਰ ਨੇ ਪੁਲਿਸ ਤੇ ਢਿੱਲੀ ਕਾਰਵਾਈ ਦੇ ਇਲਜ਼ਾਮ ਲਾਏ ਹਨ। ਪਰਿਵਾਰ ਮੁਤਾਬਕ ਜ਼ਪੈਟੋ ਸਵਾਰ ਵਿਨੈ ਸੇਠ ਡਿਲੀਵਰੀ ਲਈ ਜਾ ਰਿਹਾ ਸੀ ਕਿ ਇੱਕ ਕਾਰ ਵਿੱਚ ਸਵਾਰ ਹੋ ਕੇ ਆਏ ਨੌਜਵਾਨਾਂ ਨੇ ਕਥਿਤ ਤੌਰ ‘ਤੇ ਉਸਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਟੱਕਰ ਲੱਗਣ ਤੋਂ ਬਾਅਦ ਵਿਨੈ ਸੜਕ ‘ਤੇ ਡਿੱਗ ਪਿਆ, ਜਿਸ ਤੋਂ ਬਾਅਦ ਨੌਜਵਾਨਾਂ ਨੇ ਉਸ ‘ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ। ਦੋਸ਼ ਹੈ ਕਿ ਹਮਲਾਵਰਾਂ ਨੇ ਵਿਨੈ ਦੇ ਸਿਰ ‘ਤੇ ਬੋਦਲਾਂ ਨਾਲ ਹਮਲਾ ਕੀਤਾ, ਜਿਸ ਨਾਲ ਉਸਦੀ ਖੋਪੜੀ ਦੀ ਹੱਡੀ ਟੁੱਟ ਗਈ ਹੈ। ਗੰਭੀਰ ਸੱਟਾਂ ਕਾਰਨ ਉਸਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਨੌਜਵਾਨਾਂ ਨੇ ਮਾਮੂਲੀ ਗੱਲ ਨੂੰ ਲੈ ਕੇ ਉਨ੍ਹਾਂ ਦੇ ਪੁੱਤਰ ‘ਤੇ ਬੇਰਹਿਮੀ ਨਾਲ ਹਮਲਾ ਕੀਤਾ। ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਪਰ ਉਨ੍ਹਾਂ ਦਾ ਦੋਸ਼ ਹੈ ਕਿ ਦੋਸ਼ੀਆਂ ਵਿਰੁੱਧ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਹੈ। ਪੀੜਤਾ ਦੀ ਮਾਂ ਅਤੇ ਭਰਾ ਨੇ ਮੰਗ ਕੀਤੀ ਹੈ ਕਿ ਪੁਲਿਸ ਹਮਲਾਵਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ ਅਤੇ ਸਾਰੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾਵੇ।