ਪੰਜਾਬ ਫਰੀਦਕੋਟ ਪਹੁੰਚਿਆ ਮੀਰੀ ਪੀਰੀ ਖਾਲਸਾ ਮਾਰਚ/ ਰਾਤ ਵਿਸ਼ਰਾਮ ਕਰਨ ਬਾਅਦ ਅਗਲੇ ਪੜਾਅ ਲਈ ਰਵਾਨਾ/ ਸੰਗਤ ਵਿਚ ਵੇਖਣ ਨੂੰ ਮਿਲਿਆ ਭਾਰੀ ਉਤਸ਼ਾਹ By admin - July 31, 2026 0 1 Facebook Twitter Pinterest WhatsApp 24 ਜੁਲਾਈ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਤੋ ਸ਼ੁਰੂ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਬੀਤੇ ਦਿਨ ਫਿਰੋਜ਼ਪੁਰ ਤੋਂ ਹੁੰਦਾ ਹੋਇਆ ਦੇਰ ਸ਼ਾਮ ਫਰੀਦਕੋਟ ਪੁੱਜਾ ਜਿੱਥੇ ਗੁਰੂ ਦੁਆਰਾ ਖਾਲਸਾ ਦੀਵਾਨ ਵਿਖੇ ਰਾਤ ਦਾ ਵਿਸ਼ਰਾਮ ਕਰਨ ਉਪਰੰਤ ਅੱਜ ਮੁੜ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਛੇਵੇਂ ਗੁਰੂ ਹਰਗੋਬਿੰਦ ਰਾਏ ਜੀ ਦੇ ਮੀਰੀ ਪੀਰੀ ਦੇ ਸਿਧਾਂਤ ਨੂੰ ਕੁਲ ਦੁਨੀਆ ਚ ਪੁਚਾਉਣ ਅਤੇ ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਦੇ ਉਪਰਾਲੇ ਨੂੰ ਲੈਕੇ ਇਹ ਖਾਲਸਾ ਮਾਰਚ ਕੱਢਿਆ ਜਾ ਰਿਹਾ ਹੈ ਅਤੇ ਇਸ ਨਗਰ ਕੀਰਤਨ ’ਚ ਸਾਡੇ ਗੁਰੂਆਂ ਦੇ ਸ਼ਸਤਰ ਵੀ ਸ਼ਸ਼ੋਬਿਤ ਹਨ ਜਿਨ੍ਹਾਂ ਦੇ ਦਰਸ਼ਨ ਸੰਗਤ ਕਰ ਸਕਦੀ ਹੈ ਅਤੇ ਨਾਲ ਹੀ ਸਿੱਖੀ ਦੇ ਬੇਮਿਸਾਲ ਇਤਿਹਾਸ ਨੂੰ ਜਾਣ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਆਕਾਲ ਤਖਤ ਸਾਹਿਬ ਤੋ ਆਰੰਭ ਹੋਇਆ ਇਹ ਨਗਰ ਕੀਰਤਨ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗਾ ਜਿਸਦਾ ਮੁੱਖ ਮੰਤਵ ਨੌਜਵਾਨਾਂ ਪੀੜ੍ਹੀ ਨੂੰ ਨਸ਼ੇ ਤੋਂ ਦੂਰ ਰੱਖਣਾ ਸਮਾਜਿਕ ਕਰੁਤੀਆ ਤੋ ਦੂਰ ਕਰਨਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬੰਟੀ ਰੋਮਾਣਾ ਨੇ ਕਿਹਾ ਕਿ ਨਗਰ ਕੀਰਤਨ ਨੂੰ ਲੈਕੇ ਕਾਫੀ ਉਤਸਾਹ ਪਾਇਆ ਜਾ ਰਿਹਾ ਅਤੇ ਕਲ ਰਾਤ ਫ਼ਰੀਦਕੋਟ ਵਿਖੇ ਵਿਸ਼ਰਾਮ ਕਰਨ ਉਪਰੰਤ ਅੱਜ ਨਗਰ ਕੀਰਤਨ ਅਗਲੇ ਪੜਾਅ ਲਈ ਸੰਗਤ ਵੱਲੋਂ ਬਹੁਤ ਹੀ ਸ਼ਰਧਾ ਭਾਵ ਨਾਲ ਕੀਤਾ ਗਿਆ।ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਾਉਣ,ਨਸ਼ਿਆ ਤੋ ਦੂਰ ਕਰਨ ਅਤੇ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਦੇ ਸੰਦੇਸ਼ ਨਾਲ ਇਹ ਨਗਰ ਕੀਰਤਨ ਆਰੰਭ ਹੋਇਆ ਹੈ ਜੌ ਤਖਤ ਸ਼੍ਰੀ ਦਮਦਮਾ ਸਾਹਿਬ ਦੀ ਧਰਤੀ ਤੇ ਸਮਾਪਤ ਹੋਵੇਗਾ।