ਪੰਜਾਬ ਗੁਰਦਾਸਪੁਰ ’ਚ ਭਿਆਨਕ ਸੜਕ ਹਾਦਸੇ ਦੌਰਾਨ ਇਕ ਮੌਤ/ ਤੇਜ਼ ਰਫਤਾਰ ਐਕਯੂਵੀ ਕਾਰ ਤੇ ਸਕੂਟੀ ਵਿਚਾਲੇ ਟੱਕਰ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - July 31, 2026 0 1 Facebook Twitter Pinterest WhatsApp ਪਠਾਨਕੋਟ ਦੇ ਪਿੰਡ ਮਾਨ ਕੌਰ ਸਿੰਘ ਨੇੜੇ ਕਾਰ-ਸਕੂਟੀ ਵਿਚਾਲੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਸਕੂਟੀ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਾਸੀ ਬਾਰਠ ਵਾਲੀ ਗਲੀ ਗੁਰਦਾਸਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਸਕੂਟੀ ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਿਹਾ ਸੀ ਕਿ ਉਹ ਪਠਾਨਕੋਟ ਸਾਈਡ ਤੋਂ ਆ ਰਹੀ ਇੱਕ ਐਕਸੀਯੂਵੀ ਕਾਰ ਨਾਲ ਟੱਕਰ ਹੋ ਗਈ। ਟੱਕਰ ਐਨੀ ਭਿਆਨਕ ਸੀ ਕਿ ਸਕੂਟਰੀ ਦੇ ਪਰਖੱਚੇ ਉੱਡ ਗਏ ਜਦਕਿ ਕਾਰ ਦਾ ਅਗਲਾ ਹਿੱਸਾ ਵੀ ਕਾਫੀ ਨੁਕਸਾਨਿਆ ਗਿਆ। ਮੌਕੇ ਤੇ ਪਹੁੰਚੀ ਪੁਲਿਸ ਨੇ ਹਾਦਸਾ ਗ੍ਰਸਤ ਵਾਹਨ ਕਬਜੇ ਵਿਚ ਲੈ ਕੇ ਜਾਂਚ ਆਰੰਭ ਦਿੱਤੀ ਹੈ। ਮੌਕੇ ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਪਹਿਲੀ ਨਜ਼ਰ ਵਿੱਚ ਇਹ ਲੱਗਦਾ ਹੈ ਜਿਵੇਂ ਰਵੀ ਕੁਮਾਰ ਰੋਂਗ ਸਾਈਡ ਤੋਂ ਆ ਰਿਹਾ ਹੋਵੇ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਥਾਣਾ ਤਿੱਬੜ ਦੀ ਪੁਲਿਸ ਨੇ ਅਗਲੇਰੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।