ਜਲੰਧਰ ’ਚ ਸ਼ਹੀਦ ਊਧਮ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ/ ਭਾਜਪਾ ਆਗੂਆਂ ਨੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ/ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਵੱਲੋਂ ਫੁੱਲ ਮਲਾਵਾਂ ਭੇਂਟ

0
2

ਅਮਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਭਾਰਤੀ ਜਨਤਾ ਪਾਰਟੀ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਸਮਾਗਮ ਦੌਰਾਨ ਭਾਜਪਾ ਆਗੂਆਂ ਤੇ ਵਰਕਰਾ ਨੇ ਸ਼ਹੀਦ ਊਧਮ ਸਿੰਘ ਦੀ ਤਸਵੀਰ ਤੇ ਫੁੱਲ ਮਲਾਵਾਂ ਭੇਂਟ ਕਰ ਕੇ ਸ਼ਰਧਾਂਜਲੀ ਦਿੱਤੀ। ਆਪਣੇ ਸੰਬੋਧਨ ਵਿਚ ਆਗੂਆਂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਆਜ਼ਾਦੀ ਸੰਗਰਾਮ ਦੇ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿਚ ਉਕਰੀ ਹੋਈ ਹੈ, ਜਿਸ ਨੂੰ ਦੇਸ਼ ਵਾਸੀ ਹਮੇਸ਼ਾ ਯਾਦ ਰੱਖਣਗੇ।
ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਜਨਮ 26 ਦਸੰਬਰ, 1899 ਨੂੰ ਪੰਜਾਬ ਦੇ ਸੁਨਾਮ ਵਿੱਚ ਹੋਇਆ ਸੀ। 1919 ਵਿੱਚ ਜਲ੍ਹਿਆਂਵਾਲਾ ਬਾਗ ਕਤਲੇਆਮ ਤੋਂ ਬਾਅਦ, ਉਨ੍ਹਾਂ ਨੇ ਕਤਲੇਆਮ ਦਾ ਬਦਲਾ ਲੈਣ ਦਾ ਸੰਕਲਪ ਲਿਆ ਅਤੇ 1940 ਵਿੱਚ ਲੰਡਨ ਵਿੱਚ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਭਾਰਤੀ ਆਜ਼ਾਦੀ ਸੰਗਰਾਮ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਉੱਕਰੀ ਹੋਈ ਹੈ। ਅੱਜ ਅਸੀਂ ਜਿਸ ਆਜ਼ਾਦ ਭਾਰਤ ਵਿੱਚ ਸਾਹ ਲੈ ਰਹੇ ਹਾਂ, ਉਹ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ।

LEAVE A REPLY

Please enter your comment!
Please enter your name here