ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ/ ਵਿਧਾਇਕ ਰਾਏ ਵੱਲੋਂ ਸਮਾਰਕ ’ਤੇ ਫੁੱਲ ਮਲਾਵਾਂ ਭੇਂਟ/ ਸ਼ਹੀਦ ਊਧਮ ਸਿੰਘ ਦੀ ਅਦੁੱਤੀ ਕੁਰਬਾਨੀ ਨੂੰ ਕੀਤਾ ਯਾਦ

0
1

ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸ਼ਹੀਦ ਦੇ ਸਮਾਰਕ ਤੇ ਫੁੱਲ ਮਾਲਾਵਾਂ ਭੇਂਟ ਕਰ ਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ। ਆਪਣੇ ਸੰਬੋਧਨ ਵਿਚ ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਫਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਦੇ ਚਲਦਿਆਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਹਨਾਂ ਕਿਹਾ ਕਿ ਦੇਸ਼ ਆਜ਼ਾਦ ਕਰਵਾਉਣਾ ਤੇ ਹਰ ਨਾਗਰਿਕ ਨੂੰ ਬੁਨਿਆਦੀ ਹੱਕ ਦਿਵਾਉਣਾ ਸ਼ਹੀਦਾਂ ਦਾ ਸੁਪਨਾ ਸੀ। ਇਹਨਾਂ ਮਹਾਨ ਸ਼ਹੀਦਾਂ ਤੋਂ ਸੇਧ ਲੈ ਕੇ ਅੱਜ ਹਰ ਇਨਸਾਨ ਨੂੰ ਸੂਬੇ ਅਤੇ ਦੇਸ਼ ਦੀ ਤਰੱਕੀ ਵਿੱਚ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।  ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਦੀ ਜੰਗ ਵਿੱਚ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਅਦੁੱਤੀ ਕੁਰਬਾਨੀ ਦਾ ਬਹੁਤ ਵੱਡਾ ਯੋਗਦਾਨ ਹੈ। ਅਜਿਹੇ ਦੇਸ਼ ਭਗਤਾਂ ਦੀਆਂ ਲਾਸਾਨੀ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਜ਼ਾ ਵਿੱਚ ਸਾਹ ਲੈ ਰਹੇ ਹਾਂ।

LEAVE A REPLY

Please enter your comment!
Please enter your name here