ਪੰਜਾਬ ਮਾਨਸਾ ’ਚ ਸਿਹਤ ਕਰਮਚਾਰੀਆਂ ਦੀ ਭੁੱਖ ਹੜਤਾਲ/ ਸੰਕੇਤਕ ਹੜਤਾਲ ਕਰ ਕੇ ਕੀਤਾ ਵਿਰੋਧ ਪ੍ਰਦਰਸ਼ਨ/ ਮੰਗਾਂ ਨਾ ਮੰਨਣ ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ By admin - August 1, 2026 0 1 Facebook Twitter Pinterest WhatsApp ਮਾਨਸਾ ਦੇ ਜੱਚਾ ਬੱਚਾ ਹਸਪਤਾਲ ਵਿਖੇ ਵਿਖੇ ਸਿਹਤ ਵਿਭਾਗ ਵਿਚ ਸੀਐਚਓ ਵਜੋਂ ਕੰਮ ਕਰਦੇ ਮੁਲਾਜਮਾਂ ਵੱਲੋਂ ਵੱਲੋਂ ਮੰਗਾਂ ਦੇ ਹੱਕ ਵਿਚ ਸੰਕੇਤਕ ਹੜਤਾਲ ਕਰ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਸੀਐਚਓ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਮਨਦੀਪ ਕੌਰ ਨੇ ਕਿਹਾ ਕਿ ਪਿਛਲੇ ਦਿਨੀ 29 ਜੁਲਾਈ ਨੂੰ ਪੰਜਾਬ ਸਰਕਾਰ ਵੱਲੋਂ ਮੀਟਿੰਗ ਬੁਲਾਈ ਸੀ ਪਰ ਐਨ ਮੌਕੇ ਤੇ ਸਰਕਾਰ ਨੇ ਮੀਟਿੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਛੇਤੀ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿਚ ਸੜਕਾਂ ਉਤੇ ਉੱਤਰ ਕੇ ਪ੍ਰਦਰਸ਼ਨ ਲਈ ਮਜਬੂਰ ਹੋਣਗੇ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕਰਕੇ 5000 ਰੁਪਏ ਲਾਗੂ ਕੀਤਾ ਗਿਆ ਹੈ ਜਿਸ ਦੇ ਵਿੱਚ ਬੈਚ ਹਟਾ ਕੇ ਇਸ ਨੂੰ ਤਨਖਾਹ ਦੇ ਵਿੱਚ ਮਰਜ ਕੀਤਾ ਜਾਵੇ। ਇਸ ਤੋਂ ਇਲਾਵਾ ਸੀਐਚਓ ਨੂੰ ਰੈਗੂਲਰ ਕੀਤਾ ਜਾਵੇ। ਇਹਨਾਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਉਹਨਾਂ ਕਿਹਾ ਕਿ ਫਿਲਹਾਲ ਅੱਜ ਸੰਕੇਤਕ ਭੁੱਖ ਹੜਤਾਲ ਕੀਤੀ ਗਈ ਹੈ ਜੇਕਰ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਵਿੱਚ ਸੜਕਾਂ ਬੰਦ ਕਰਨ ਮਜਬੂਰ ਹੋਣਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।