‘ਆਪ’ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਬਣੇ ਜਗਰੂਪ ਸੇਖਵਾਂ/ ਹਲਕਾ ਕਾਦੀਆਂ ਪਹੁੰਚਣ ’ਤੇ ਹੋਇਆ ਭਰਵਾਂ ਸਵਾਗਤ/ 27 ’ਚ ਮੁੜ ਆਪ ਦੀ ਸਰਕਾਰ ਬਣਨ ਦਾ ਕੀਤਾ ਦਾਅਵਾ

0
1

ਆਮ ਆਦਮੀ ਪਾਰਟੀ ਵੱਲੋਂ ਜਗਰੂਪ ਸਿੰਘ ਸੇਖਵਾਂ ਨੂੰ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਜਿਸ ਤੋਂ ਬਾਅਦ ਉਹ ਅੱਜ ਆਪਣੇ ਹਲਕੇ ਕਾਦੀਆਂ ਵਿਖੇ ਪਹੁੰਚੇ ਜਿੱਥੇ ਉਹਨਾਂ ਦਾ ਭਰਪੂਰ ਸਵਾਗਤ ਕੀਤਾ ਗਿਆ। ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ‌ ਪਾਰਟੀ ਦਾ ਪੂਰੇ ਰਾਜ ਵਿੱਚ ਹੋਰ ਜਿਆਦਾ ਗਰਾਫ ਉੱਚਾ ਹੋਇਆ ਹੈ ਤੇ ਹਰ ਵਰਕਰ ਪੁਰਜੋਰ ਮਿਹਨਤ ਕਰ ਰਿਹਾ ਹੈ । ਹਲਕਾ ਕਾਦੀਆਂ ਬਾਰੇ ਸੇਖਵਾਂ ਨੇ ਕਿਹਾ ਕਿ ਹਲਕੇ ਅੰਦਰ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਮਜਬੂਤ ਹੈ ਅਤੇ ਆਉਂਦੀਆਂ ਚੋਣਾਂ ਦੌਰਾਨ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲਣ ਦੀ ਉਮੀਦ ਹੈ। ਵਿਰੋਧੀ ਧਿਰ ਦੇ ਨਾਤੇ ਪ੍ਰਤਾਪ ਬਾਜਵਾ ਵੱਲ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਬਾਜਵਾ ਨੂੰ ਹਰਾਉਣ ਲਈ ਕੋਈ ਕਸਰ ਨਹੀਂ ਛੱਡਾਂਗੇ।
ਉਨ੍ਹਾਂ ਅੱਗੇ ਕਿਹਾ ਕਿ ਗੁਰਇਕਬਾਲ ਸਿੰਘ ਮਾਹਲ ਦੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਆਉਣ ਨਾਲ ਪਾਰਟੀ ਹੋਰ ਮਜਬੂਤ ਹੋਈ ਹੈ, ਜਿਸ ਦੇ ਚਲਦਿਆਂ ਹਲਕਾ ਕਾਦੀਆਂ ਦੀ ਜਿੱਤ ਸਭ ਤੋਂ ਪੱਕੀ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਆਮ ਆਦਮੀ ਪਾਰਟੀ ਜਿੱਤ ਦਾ ਪ੍ਰਚਮ ਲਹਿਰਾਏਗੀ। ਕਾਦੀਆਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੂੰ ਨਿਸ਼ਾਨੇ ’ਤੇ ਉਨ੍ਹਾਂ ਕਿਹਾ ਕਿ ਬਾਜਵਾ ਨੇ ਹਮੇਸ਼ਾਂ ਗੁੰਡਾਗਰਦੀ ਕੀਤੀ ਹੈ ਪਰ ਹੁਣ ਕਾਦੀਆਂ ਵਿੱਚ ਬਰਾਬਰ ਦੇ ਅੱਗੋਂ ਟਕਰੇ ਹਨ, ਜਿਸ ਦੇ ਚਲਦਿਆਂ ਉਹ ਕਾਦੀਆਂ ਨਗਰ ਕੌਂਸਲ ਚੋਣਾਂ ਹਾਰਨ ਤੋਂ ਬਾਅਦ ਬੁਖਲਾਹਟ ਵਿੱਚ ਆ ਕੇ ਕਦੀ ਹਾਈ ਕੋਰਟ ਜਾ ਰਹੇ ਹਨ ਅਤੇ ਕਦੀ ਰਿੱਟ ਪਟੀਸ਼ਨ ਵਾਪਸ ਲੈ ਰਹੇ ਹਨ ਪਰ ਪੱਲੇ ਕੁਝ ਨਹੀਂ ਪੈ ਰਿਹਾ। ਉਹਨਾਂ ਕਿਹਾ ਕਿ ਪਾਰਟੀ ਨੇ ਉਹਨਾਂ ਨੂੰ ਪੰਜਾਬ ਦਾ ਮੀਤ ਪ੍ਰਧਾਨ ਬਣਾਇਆ ਹੈ ਤਾਂ ਹੁਣ ਜਿੱਥੇ ਵੀ ਪਾਰਟੀ ਡਿਊਟੀ ਲਾਵੇਗੀ ਕਾਦੀਆਂ ਦੇ ਨਾਲ ਪੂਰੇ ਪੰਜਾਬ ਵਿੱਚ ਵੀ ਡੱਟ ਕੇ ਮਿਹਨਤ ਕਰਨਗੇ ਅਤੇ 2027 ਵਿੱਚ ਫਿਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਬਣਾਉਣ ਵਿੱਚ ਆਪਣਾ ਯੋਗਦਾਨ ਦੇਣਗੇ।

LEAVE A REPLY

Please enter your comment!
Please enter your name here