ਲੁਧਿਆਣਾ ’ਚ ਆਪ ਆਗੂਆਂ ਦੀ ਪ੍ਰੈੱਸ ਕਾਨਫਰੰਸ/ ਸਫਾਈ ਕਾਮਿਆਂ ਨਾਲ ਕੀਤੀ ਮੀਟਿੰਗ/ ਹੜਤਾਲ ਛੇਤੀ ਖਤਮ ਹੋਣ ਦੀ ਪ੍ਰਗਟਾਈ ਉਮੀਦ

0
2

ਲੁਧਿਆਣਾ ਵਿਖੇ ਹੜਤਾਲੀ ਸਫਾਈ ਸੇਵਕਾਂ ਤੇ ਸਰਕਾਰ ਦੇ ਨੁਮਾਇੰਦਿਆਂ ਵਿਚਾਲੇ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਤੋਂ ਬਾਦ ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਸਫਾਈ ਸੇਵਕਾਂ ਦੀਆਂ ਜਥੇਬੰਦੀਆਂ ਨਾਲ ਚੰਗੇ ਮਾਹੌਲ ਵਿਚ ਮੀਟਿੰਗ ਹੋਈ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਮੰਗਾਂ ਤੇ ਫੌਰੀ ਸਹਿਮਤੀ ਨਹੀਂ ਬਣ ਸਕੀ ਪਰ ਕੋਸ਼ਿਸ਼ਾਂ ਜਾਰੀ ਹੈ ਅਤੇ ਛੇਤੀ ਹੀ ਮਸਲਾ ਹੱਲ ਹੋਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਬਰਨਾਲਾ ਦੀ ਘਟਨਾ ਬਹੁਤ ਹੀ ਨਰਿੰਦਰਯੋਗ ਹੈ, ਜਿਸ ਬਾਰੇ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਘਟਨਾ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਤੋਂ ਇਲਾਵਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਸੂਬਾ ਜਨਰਲ ਸਕੱਤਰ ਨਵਜੋਤ ਸਿੰਘ ਜਰਗ ਵੀ ਮੌਜੂਦ ਰਹੇ। ਇਸ ਦੌਰਾਨ ਆਪ ਆਗੂਆਂ ਨੇ ਸਰਕਾਰ ਦੇ ਸਾਢੇ-4 ਸਾਲਾਂ ਦੌਰਾਨ ਕੀਤੇ ਕੰਮਾਂ ਦਾ ਗੁਣਗਾਣ ਵੀ ਕੀਤਾ।

LEAVE A REPLY

Please enter your comment!
Please enter your name here