ਅੰਮ੍ਰਿਤਸਰ ’ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ/ ਆਟੋ ਸਮੇਤ ਕਈ ਵਾਹਨਾਂ ਨੂੰ ਟੱਕਰ, ਕਈ ਜ਼ਖ਼ਮੀ/ ਨਸ਼ੇ ‘ਚ ਧੁੱਤ ਸੀ ਡਰਾਈਵਰ, ਪੁਲਿਸ ਕਰ ਰਹੀ ਜਾਂਚ

0
1

ਅੰਮ੍ਰਿਤਸਰ ਦੇ ਬਟਾਲਾ ਰੋਡ ਉਤੇ ਅੱਜ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਕਈ ਵਾਹਨਾਂ ਨੂੰ ਨੁਕਸਾਨ ਪਹੁੰਚਣ ਦੇ ਨਾਲ ਨਾਲ ਕਈ ਲੋਕ ਜ਼ਖਮੀ ਹੋਏ ਹਨ।  ਪ੍ਰਤੱਖਦਰਸੀਆਂ ਮੁਤਾਬਕ ਕਾਰ ਦਾ ਡਰਾਈਵਰ ਨਸ਼ੇ ਦੀ ਹਾਲਤ ਵਿਚ ਸੀ, ਜਿਸ ਨੇ 100 ਤੋਂ 120 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਕਾਰ ਚਲਾਉਂਦਿਆਂ ਪਹਿਲਾਂ ਇੱਕ ਆਟੋ ਨੂੰ ਜ਼ੋਰਦਾਰ ਟੱਕਰ ਮਾਰੀ ਅਤੇ ਬਾਅਦ ਵਿਚ 4 ਤੋਂ 5 ਹੋਰ ਵਾਹਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਦਸੇ ਵਿਚ ਆਟੋ ਚਾਲਕ ਤੋਂ ਇਲਾਵਾ ਆਟੋ ਵਿਚ ਸਵਾਰ ਦੋ ਔਰਤਾਂ, ਇੱਕ ਬੱਚਾ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੌਕੇ ‘ਤੇ ਇਕੱਠੇ ਹੋਏ ਲੋਕਾਂ ਮੁਤਾਬਕ ਕਾਰ ਚਾਲਕ ਨੂੰ ਬਾਹਰ ਕੱਢਿਆ ਤਾਂ ਉਹ ਲੋਕਾਂ ਅਤੇ ਡਾਕਟਰਾਂ ਨਾਲ ਗਾਲੀ-ਗਲੋਚ ਕਰਨ ਲੱਗ ਪਿਆ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਡਰਾਈਵਰ ਨੇ ਕਾਫ਼ੀ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੱਡੀ ਦਾ ਪੰਜਾਬ ਸਰਕਾਰ ਨਾਲ ਸਬੰਧ ਹੋਣ ਜਾਂ ਡਰਾਈਵਰ ਦੇ ਨਸ਼ੇ ਵਿੱਚ ਹੋਣ ਸਬੰਧੀ ਕੋਈ ਵੀ ਨਤੀਜਾ ਜਾਂਚ ਪੂਰੀ ਹੋਣ ਤੋਂ ਪਹਿਲਾਂ ਨਹੀਂ ਕੱਢਿਆ ਜਾ ਸਕਦਾ। ਪੁਲਿਸ ਵੱਲੋਂ ਪੀੜਤਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here