ਪੰਜਾਬ ਗੁਰਦਾਸਪੁਰ ’ਚ ਸ਼ੈਲਰ ’ਤੇ ਫਾਇਰਿੰਗ ਮਾਮਲੇ ’ਚ ਨਵਾਂ ਮੋੜ/ ਪਵਾਰ ਭਰਾਵਾਂ ਨੇ ਜਾਨ ਤੋਂ ਖਤਰਾ ਹੋਣ ਦਾ ਦਾਅਵਾ/ ਪੁਲਿਸ ਤੇ ਢਿੱਲੀ ਕਾਰਵਾਈ ਦੇ ਲੱਗੇ ਇਲਜ਼ਾਮ By admin - August 2, 2026 0 1 Facebook Twitter Pinterest WhatsApp ਗੁਰਦਾਸਪੁਰ ਦੇ ਥਾਣਾ ਸੇਖਵਾਂ ਅਧੀਨ ਆਉਂਦੇ ਇਕ ਸ਼ੈਲਰ ‘ਤੇ ਹੋਈ ਕਥਿਤ ਫਾਇਰਿੰਗ ਅਤੇ ਕਾਤਲਾਨਾ ਹਮਲੇ ਦੇ ਮਾਮਲੇ ਵਿਚ ਨਵਾਂ ਮੋੜ ਆਇਆ ਹੈ। ਸ਼ੈਲਰ ਮਾਲਕ ਨਿਸ਼ਾਨ ਸਿੰਘ ਪਵਾਰ, ਮਹਿਕਦੀਪ ਸਿੰਘ ਪਵਾਰ ਅਤੇ ਅਜਮੇਰ ਸਿੰਘ ਨੇ ਪ੍ਰੈੱਸ ਕਾਨਫਰੰਸ ਕਰ ਕੇ ਪੁਲਿਸ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਪੀੜਤ ਧਿਰ ਦਾ ਕਹਿਣਾ ਹੈ ਕਿ ਘਟਨਾ ਨੂੰ 12 ਦਿਨ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਮੁੱਖ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਦੀ ਜਾਨ ਨੂੰ ਲਗਾਤਾਰ ਖ਼ਤਰਾ ਬਣਿਆ ਹੋਇਆ ਹੈ। ਪੀੜਤ ਪਰਿਵਾਰ ਨੇ ਮੁੱਖ ਦੋਸ਼ੀ ਨੂੰ ਛੇਤੀ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਵਿਚ ਤਿੰਨ ਦੋਸ਼ੀ ਗ੍ਰਿਫਤਾਰ ਕਰ ਲਏ ਗਏ ਹਨ ਅਤੇ ਬਾਕੀਆਂ ਨੂੰ ਵੀ ਛੇਤੀ ਗ੍ਰਿਫਕਾਰ ਲਿਆ ਜਾਵੇਗਾ। ਪਵਾਰ ਭਰਾਵਾਂ ਮੁਤਾਬਕ ਉਨ੍ਹਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਸੇਖਵਾਂ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਪਰ ਮੁੱਖ ਨਾਮਜ਼ਦ ਦੋਸ਼ੀ ਸੁਖਿੰਦਰ ਸਿੰਘ ਉਰਫ਼ ਸੁੱਖ ਅਜੇ ਤੱਕ ਫਰਾਰ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵਾਰਦਾਤ ਦੌਰਾਨ ਵਰਤੇ ਗਏ ਹਥਿਆਰ ਵੀ ਅਜੇ ਤੱਕ ਬਰਾਮਦ ਨਹੀਂ ਹੋਏ, ਜਦਕਿ ਇਹ ਬਹੁਤ ਘਾਤਕ ਅਤੇ ਕਥਿਤ ਤੌਰ ‘ਤੇ ਨਾਜਾਇਜ਼ ਹਥਿਆਰ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਦੋਸ਼ੀ ਖ਼ਿਲਾਫ਼ ਪਹਿਲਾਂ ਤੋਂ ਹੀ ਵੱਖ-ਵੱਖ ਥਾਣਿਆਂ ਵਿੱਚ 9 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਫਿਰ ਵੀ ਪੁਲਿਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਲੋੜੀਂਦੀ ਸਖ਼ਤੀ ਨਹੀਂ ਦਿਖਾਈ ਜਾ ਰਹੀ। ਇਸ ਸਬੰਧੀ ਪੁੱਛੇ ਜਾਣ ਤੇ ਸੇਖਵਾ ਥਾਣਾ ਦੇ ਮੁੱਖੀ ਐਸਐਚਓ ਅਮਰ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਆਪਸੀ ਤਕਰਾਰ ਅਤੇ ਗੋਲੀਆਂ ਚੱਲਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਸੀ। ਉਨ੍ਹਾਂ ਦੱਸਿਆ ਕਿ ਥਾਣਾ ਸੇਖਵਾਂ ਵਿਖੇ ਮੁਕੱਦਮਾ ਨੰਬਰ 124 ਦਰਜ ਕੀਤਾ ਗਿਆ ਹੈ ਅਤੇ ਨਾਮਜ਼ਦ ਮੁਲਜ਼ਮਾਂ ਵਿੱਚੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਾਮਜ਼ਦ ਵਿਅਕਤੀਆਂ ਵਿੱਚੋਂ ਕੁਝ ਪਹਿਲਾਂ ਵੀ ਜੇਲ੍ਹ ਜਾ ਚੁੱਕੇ ਹਨ ਅਤੇ ਉਨ੍ਹਾਂ ਖ਼ਿਲਾਫ਼ ਪਹਿਲਾਂ ਤੋਂ ਵੀ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਾਂਚ ਨਿਰਪੱਖ ਢੰਗ ਨਾਲ ਕੀਤੀ ਜਾ ਰਹੀ ਹੈ।