ਪੰਜਾਬ ਪਾਇਲ ਦੀ ਯੂਥ ਕਾਂਗਰਸੀ ਪ੍ਰਧਾਨ ਖਿਲਾਫ ਕਾਰਵਾਈ/ ਕੁੱਟਮਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ/ ਆਮ ਆਦਮੀ ਪਾਰਟੀ ਆਗੂਆਂ ਨੇ ਮੰਗਿਆ ਅਸਤੀਫਾ By admin - August 2, 2026 0 1 Facebook Twitter Pinterest WhatsApp ਪਾਇਲ ਪੁਲਿਸ ਨੇ ਯੂਥ ਕਾਂਗਰਸ ਹਲਕਾ ਪਾਇਲ ਦੇ ਪ੍ਰਧਾਨ ਗੁਰਨਾਜ਼ ਸਿੰਘ ਜੀਰਖ ਅਤੇ ਦੋ ਅਣਪਛਾਤੇ ਸਾਥੀਆਂ ਵਿਰੁੱਧ ਇੱਕ ਨੌਜਵਾਨ ‘ਤੇ ਹਮਲਾ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਪਿੰਡ ਜੀਰਖ ਵਾਸੀ ਕਿਰਨਜੀਤ ਸਿੰਘ ਦੀ ਸ਼ਿਕਾਇਤ ਵਿਚ ਕੀਤੀ ਹੈ। ਸ਼ਿਕਾਇਤਕਰਤਾ ਮੁਤਾਬਕ ਕਾਂਗਰਸੀ ਆਗੂਆਂ ਨੇ ਦੋ ਸਾਥੀਆਂ ਸਮੇਤ ਪਹਿਲਾਂ ਉਸ ਦਾ ਰਸਤਾ ਰੋਕਿਆ ਅਤੇ ਮੋਟਰ ਸਾਇਕਲ ਨਾਲ ਟੱਕਰ ਮਾਰ ਕੇ ਹੇਠਾਂ ਸੁੱਟ ਦਿੱਤਾ। ਪੀੜਤ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਆਮ ਆਦਮੀ ਪਾਰਟੀ ਜਿਲ੍ਹਾ ਯੂਥ ਪ੍ਰਧਾਨ ਕਰਨ ਸਿਉੜਾ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਜ਼ਖਮੀ ਕਿਰਨਜੀਤ ਸਿੰਘ ਨੂੰ ਪਹਿਲਾਂ ਸਿਵਲ ਹਸਪਤਾਲ ਮਲੌਦ ਲਿਜਾਇਆ ਗਿਆ, ਜਿੱਥੋਂ ਮੁਢਲੀ ਸਹਾਇਤਾ ਤੋਂ ਬਾਅਦ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਜ਼ਖਮੀ ਦੇ ਬਿਆਨ ਦੇ ਆਧਾਰ ‘ਤੇ, ਪੁਲਿਸ ਨੇ ਯੂਥ ਕਾਂਗਰਸ ਹਲਕਾ ਪਾਇਲ ਦੇ ਪ੍ਰਧਾਨ ਗੁਰਨਾਜ਼ ਸਿੰਘ ਜੀਰਖ ਅਤੇ ਉਸਦੇ ਦੋ ਅਣਪਛਾਤੇ ਸਾਥੀਆਂ ਵਿਰੁੱਧ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀ ਦੀ ਮੈਡੀਕਲ ਰਿਪੋਰਟ ਅਤੇ ਡਾਕਟਰਾਂ ਦੀ ਅੰਤਿਮ ਰਾਏ ਅਜੇ ਆਉਣੀ ਬਾਕੀ ਹੈ। ਰਿਪੋਰਟ ਮਿਲਣ ਤੋਂ ਬਾਅਦ, ਜੇਕਰ ਲੋੜ ਪਈ ਤਾਂ ਮਾਮਲੇ ਵਿੱਚ ਵਾਧੂ ਧਾਰਾਵਾਂ ਜੋੜੀਆਂ ਜਾ ਸਕਦੀਆਂ ਹਨ। ਫਿਲਹਾਲ, ਪੁਲਿਸ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਮਲੇ ਦੀ ਜਾਂਚ ਕਰ ਰਹੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਗਟ ਸਿੰਘ ਸਿਆੜ ਨੇ ਇਸ ਘਟਨਾ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਾਨੂੰਨ ਆਪਣੇ ਹੱਥਾਂ ਵਿੱਚ ਲੈਂਦਾ ਹੈ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪ੍ਰਗਟ ਸਿੰਘ ਨੇ ਦੋਸ਼ ਲਾਇਆ ਕਿ ਕੁਝ ਕਾਂਗਰਸੀ ਆਗੂ ਇਲਾਕੇ ਵਿੱਚ ਗੁੰਡਾਗਰਦੀ ਦਾ ਮਾਹੌਲ ਬਣਾ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ ਕਰਨ ਸਿਓੜਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਇਸ ਆਰੋਪੀ ਦੇ ਖਿਲਾਫ ਐਲਓਸੀ ਵੀ ਜਾਰੀ ਕਰ ਦਿੱਤੀ ਹ ਤਾਂ ਜੋ ਕਿਸੇ ਵਿਦੇਸ਼ ਵਿੱਚ ਨਾ ਭੱਜ ਸਕੇ ਅਤੇ ਪੁਲਿਸ ਨੇ ਕਿਹਾ ਕਿ ਆਰੋਪੀ ਦੀ ਗ੍ਰਿਫਤਾਰੀ ਦੇ ਸੰਬੰਧ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀਐਸਪੀ ਪਾਇਲ ਹਰਮਨਪ੍ਰੀਤ ਸਿੰਘ ਚੀਮਾ ਨੇ ਕਿਹਾ ਕਿ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।