
ਅੰਮ੍ਰਿਤਸਰ ਸ਼ਹਿਰ ਅੰਦਰ ਵਾਹਨ ਚੋਰੀਆਂ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਨੇ। ਤਾਜ਼ਾ ਘਟਨਾ ਵਿਚ ਚੋਰਾਂ ਨੇ ਇਕ ਵਕੀਲ ਦੇ ਘਰ ਦੇ ਬਾਹਰੋਂ ਮੋਟਰ ਸਾਇਕਲ ਚੋਰੀ ਕੀਤਾ ਹੈ। ਚੋਰੀ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਸੀਸੀਟੀਵੀ ਤਸਵੀਰਾਂ ਵਿਚ ਦੋ ਚੋਰ ਮੋਟਰ ਸਾਇਕਲ ਚੋਰੀ ਕਰ ਕੇ ਫਰਾਰ ਹੁੰਦੇ ਦਿਖਾਈ ਦੇ ਰਹੇ ਹਨ। ਜਾਣਕਾਰੀ ਅਨੁਸਾਰ ਵਕੀਲ ਸੰਦੀਪ ਗੋਰਸੀ ਦਾ ਡਰਾਈਵਰ ਆਪਣਾ ਮੋਟਰ ਸਾਇਕਲ ਘਰ ਦੇ ਬਾਹਰ ਖੜ੍ਹਾ ਕਰ ਕੇ ਘਰ ਅੰਦਰ ਗਿਆ ਸੀ। ਇਸ ਦੌਰਾਨ ਦੋ ਨੌਜਵਾਨ ਮੋਟਰ ਸਾਇਕਲ ਨੂੰ ਜਾਅਲੀ ਚਾਬੀ ਨਾਲ ਖੋਲ੍ਹ ਕੇ ਫਰਾਰ ਹੋ ਗਏ।
ਚੋਰਾਂ ਦੀ ਸਾਰੀ ਕਰਤੂਤ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਪੀੜਤ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਕਾਰਵਾਈ ਮੰਗੀ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਧਰ ਘਟਨਾ ਤੋਂ ਬਾਅਦ ਲੋਕਾਂ ਅੰਦਰ ਗੁੱਸਾ ਪਾਇਆ ਜਾ ਰਿਹਾ ਹੈ। ਸਥਾਨਕ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਗਲਤ ਅਨਸਰਾਂ ਖਿਲਾਫ ਸਖਤ ਕਾਰਵਾਈ ਮੰਗੀ ਹੈ।

