ਪੰਜਾਬ ਅੰਮ੍ਰਿਤਸਰ ’ਚ ਆਪਸ ’ਚ ਭਿੱੜੇ ਵਾਲਮੀਕੀ ਸੰਗਠਨ/ ਪੁਲਿਸ ਕੋਲ ਸ਼ਿਕਾਇਤ ਦੇ ਮੰਗੀ ਕਾਰਵਾਈ/ ਪੁਲਿਸ ਨੇ ਦੋਵੇਂ ਧਿਰਾਂ ਦੇ ਬਿਆਨਾਂ ’ਤੇ ਜਾਂਚ ਕੀਤੀ ਸ਼ੁਰੂ By admin - August 2, 2026 0 1 Facebook Twitter Pinterest WhatsApp ਅੰਮ੍ਰਿਤਸਰ ਦੇ ਭੰਡਾਰੀ ਪੁਲ ਤੇ ਸਫਾਈ ਸੇਵਕਾਂ ਦੇ ਹੱਕ ਵਿਚ ਦਿੱਤੇ ਧਰਨੇ ਦੌਰਾਨ ਬਾਲਮੀਕੀ ਸੰਗਠਨਾਂ ਵਿਚਾਲੇ ਤਕਰਾਰ ਦਾ ਮੁੱਦਾ ਗਰਮਾ ਗਿਆ ਹੈ। ਦੋਵੇਂ ਧਿਰਾਂ ਨੇ ਇਕ ਦੂਜੇ ਖਿਲਾਫ ਗੰਭੀਰ ਇਲਜ਼ਾਮ ਲਾਉਂਦਿਆਂ ਕਾਰਵਾਈ ਮੰਗੀ ਹੈ। ਪਹਿਲੀ ਧਿਰ ਦੇ ਆਗੂਆਂ ਮੁਤਾਬਕ ਓਮ ਪ੍ਰਕਾਸ਼ ਗੱਬਰ ਨੇ ਸਮਾਜ ਦੇ ਲੋਕਾਂ ਖਿਲਾਫ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ, ਇਸ ਲਈ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉੱਥੇ ਹੀ ਇੱਕ ਮਹਿਲਾ ਵਾਲਮੀਕੀ ਆਗੂ ਨੇ ਵੀ ਓਮ ਪ੍ਰਕਾਸ਼ ਗੱਬਰ ਉਤੇ ਮਹਿਲਾਵਾਂ ਨਾਲ ਦੁਰਵਿਵਹਾਰ ਅਤੇ ਗਾਲੀ-ਗਲੋਚ ਕਰਨ ਦੇ ਇਲਜਾਮ ਲਾਏ ਨੇ। ਸਥਾਨਕ ਪੁਲਿਸ ਨੇ ਦੋਵੇਂ ਧਿਰਾਂ ਦੀਆਂ ਬਿਆਨਾਂ ਮੁਤਾਬਕ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਬੀਤੇ ਸਨਿੱਚਰਵਾਰ ਨੂੰ ਸਫਾਈ ਕਰਮਚਾਰੀਆਂ ਦੇ ਹੱਕ ਵਿੱਚ ਭੰਡਾਰੀ ਪੁੱਲ ‘ਤੇ ਚੱਲ ਰਹੇ ਧਰਨੇ ਦੌਰਾਨ ਵੱਖ-ਵੱਖ ਵਾਲਮੀਕੀ ਸੰਗਠਨਾਂ ਦੇ ਆਗੂਆਂ ਵਿਚਾਲੇ ਤਿੱਖੀ ਬਹਿਸਬਾਜ਼ੀ ਹੋ ਗਈ ਸੀ। ਇਸੇ ਨੂੰ ਲੈ ਕੇ ਇੱਕ ਵਾਲਮੀਕੀ ਆਗੂ ਨੇ ਕਿਹਾ ਕਿ ਓਮ ਪ੍ਰਕਾਸ਼ ਗੱਬਰ ਵੱਲੋਂ ਲਗਾਤਾਰ ਸਮਾਜ ਦੇ ਕੁਝ ਲੋਕਾਂ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕੀਤੀਆਂ ਜਾਂਦੀਆਂ ਹਨ ਅਤੇ ਗਵਾਲ ਮੰਡੀ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਸਮਾਜ ਦੀ ਮੀਟਿੰਗ ਕਰਕੇ ਅਗਲਾ ਫੈਸਲਾ ਲਿਆ ਜਾਵੇਗਾ। ਉੱਥੇ ਹੀ ਇੱਕ ਮਹਿਲਾ ਵਾਲਮੀਕੀ ਆਗੂ ਨੇ ਕਿਹਾ ਕਿ ਉਹ ਭੁੱਖ ਹੜਤਾਲ ‘ਤੇ ਬੈਠੇ ਲੋਕਾਂ ਦਾ ਹਾਲ-ਚਾਲ ਪੁੱਛਣ ਲਈ ਭੰਡਾਰੀ ਪੁੱਲ ਪਹੁੰਚੇ ਸਨ, ਜਿੱਥੇ ਓਮ ਪ੍ਰਕਾਸ਼ ਗੱਬਰ ਅਤੇ ਉਸ ਦੇ ਸਾਥੀਆਂ ਨਾਲ ਤਕਰਾਰ ਹੋਈ। ਉਨ੍ਹਾਂ ਆਰੋਪ ਲਗਾਇਆ ਕਿ ਮਹਿਲਾਵਾਂ ਨਾਲ ਦੁਰਵਿਵਹਾਰ ਅਤੇ ਗਾਲੀ-ਗਲੋਚ ਕੀਤੀ ਗਈ। ਮਹਿਲਾ ਆਗੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ ਅਤੇ ਮੰਗ ਕੀਤੀ ਹੈ ਕਿ ਸ਼ਿਕਾਇਤ ਦੀ ਨਿਰਪੱਖ ਜਾਂਚ ਕਰਕੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਮੇਂ ਸਿਰ ਐਫਆਈਆਰ ਦਰਜ ਨਾ ਹੋਈ ਤਾਂ ਉਹ ਭੰਡਾਰੀ ਪੁੱਲ ‘ਤੇ ਮੁੜ ਧਰਨਾ ਦੇਣਗੇ। ਦੂਜੇ ਪਾਸੇ, ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਮਾਮਲੇ ਸਬੰਧੀ ਮਿਲੀਆਂ ਸ਼ਿਕਾਇਤਾਂ ਦੀ ਤਸਦੀਕ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਕਾਨੂੰਨ ਅਨੁਸਾਰ ਜੋ ਵੀ ਬਣਦੀ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ।