ਪੰਜਾਬ ਲਹਿਰਾਗਾਗਾ ਦੀਆਂ 40 ਪੰਚਾਇਤਾਂ ਨੂੰ ਮਿਲੇ 3 ਕਰੋੜ/ ਮੰਤਰੀ ਬਰਿੰਦਰ ਗੋਇਲ ਨੇ ਵੰਡੇ ਗਰਾਟਾਂ ਦੇ ਚੈੱਕ/ ਵਿਕਾਸ ਕਾਰਜਾਂ ਨੂੰ ਲੈ ਕੇ ਕੀਤੇ ਵੱਡੇ ਦਾਅਵੇ By admin - August 3, 2026 0 1 Facebook Twitter Pinterest WhatsApp ਲਹਿਰਾਗਾਗਾ ਵਿਖੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਹਲਕੇ ਦੀਆਂ 40 ਪੰਚਾਇਤਾਂ ਨੂੰ ਕਰੀਬ 3 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ ਗਏ। ਇਸ ਮੌਕੇ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾ ਰਹੀ ਹੈ ਅਤੇ ਇਹ ਰਕਮ ਪਿੰਡਾਂ ਦੇ ਛੋਟੇ-ਛੋਟੇ ਵਿਕਾਸ ਕੰਮਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਲਈ ਦਿੱਤੀ ਗਈ ਹੈ। ਫਲੱਡ ਪ੍ਰੋਟੈਕਸ਼ਨ ਬਾਰੇ ਗੱਲ ਕਰਦਿਆਂ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਜਲ ਸਰੋਤ ਵਿਭਾਗ ਦੀ ਪੂਰੀ ਟੀਮ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਪੂਰੀ ਜ਼ਿੰਮੇਵਾਰੀ ਨਾਲ ਕਹਿ ਸਕਦੇ ਹਨ ਕਿ ਫਲੱਡ ਪ੍ਰੋਟੈਕਸ਼ਨ ਦੇ ਮਾਮਲੇ ਵਿੱਚ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪੇਪਰ ਲੀਕ ਦੇ ਮਾਮਲੇ ‘ਤੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਵਿੱਚ ਸਾਢੇ ਚਾਰ ਸਾਲਾਂ ਦੌਰਾਨ ਕੋਈ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੇਪਰ ਲੀਕ ਨਹੀਂ, ਸਗੋਂ ਨਕਲ ਦੀ ਘਟਨਾ ਸਾਹਮਣੇ ਆਈ ਸੀ, ਜਿਸ ਵਿੱਚ 15 ਮਿੰਟਾਂ ਦੇ ਅੰਦਰ ਹੀ 21 ਵਿਅਕਤੀਆਂ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ।