ਪੰਜਾਬ ਪਟਿਆਲਾ ਵਿਖੇ ਭਾਜਪਾ ਦਾ ਲੋਕ ਮਿਲਣੀ ਸਮਾਗਮ/ ਸੀਨੀਅਰ ਆਗੂ ਪ੍ਰਨੀਤ ਕੌਰ ਨੇ ਕੀਤਾ ਸੰਬੋਧਨ/ 2027 ਚੋਣਾਂ ਨੂੰ ਲੈ ਕੇ ਕੀਤੀ ਵਿਚਾਰ-ਚਰਚਾ By admin - August 3, 2026 0 1 Facebook Twitter Pinterest WhatsApp ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਪ੍ਰਨੀਤ ਕੌਰ ਅੱਜ ਪਟਿਆਲਾ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਪਹੁੰਚੇ ਜਿੱਥੇ ਉਨ੍ਹਾਂ ਨੇ ਪਾਰਟੀ ਤਰਫੋਂ ਕਰਵਾਈਆਂ ਲੋਕ ਮਿਲਣੀਆਂ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਪਾਰਟੀ ਵੱਲੋਂ ਲੋਕ ਭਲਾਈ ਦੇ ਕੀਤੇ ਕੰਮਾਂ ਬਾਰੇ ਚਰਚਾ ਕੀਤੀ। ਮੀਡੀਆਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ 2027 ਦੀਆਂ ਚੋਣਾਂ ਦੇ ਤਹਿਤ ਅਸੀਂ ਲੋਕਾਂ ਵਿੱਚ ਜਾ ਰਹੇ ਹਾਂ। ਇਸ ਦੌਰਾਨ ਲੋਕਾਂ ਦੀਆਂ ਜ਼ਰੂਰਤਾਂ ਅਤੇ ਮੁਸ਼ਕਲਾਂ ਸੁਣ ਰਹੇ ਆਂ ਅਤੇ ਇਸਦੇ ਨਾਲ ਨਾਲ ਲੋਕਾਂ ਨੂੰ ਪਾਰਟੀ ਦੇ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪੱਤਰਕਾਰਾਂ ਵੱਲੋਂ ਕਾਂਗਰਸ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਪਰਨੀਤ ਕੌਰ ਨੇ ਕਿਹਾ ਕਿ ਇਹ ਕਾਂਗਰਸ ਪਾਰਟੀ ਦਾ ਨਿੱਜੀ ਮਾਮਲਾ ਹੈ, ਜਿਸ ਦੇ ਚਲਦਿਆਂ ਉਹ ਬਾਰੇ ਜ਼ਿਆਦਾ ਟਿੱਪਣੀ ਨਹੀਂ ਕਰਨਗੇ। ਆਮ ਆਦਮੀ ਪਾਰਟੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਚਾਰ ਸਾਲਾਂ ਤੋਂ ਸੁੱਤੀ ਸਰਕਾਰ ਇਕਦਮ ਜਾਗ ਪਈ ਹੈ ਤੇ ਲੋਕਾਂ ਨੂੰ ਆਪਣੇ ਕੰਮ ਗਿਣਾ ਰਹੀ ਹੈ ਪਰ 27 ਦੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਪੂਰੀ ਤਰ੍ਹਾਂ ਜਵਾਬ ਦੇਣਗੇ।