ਪੰਜਾਬ ਪਟਿਆਲਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ/ ਜੁਡੀਸ਼ੀਅਲ ਕੰਪਲੈਕਸ ਅੰਦਰ ਹਾਈ ਅਲਰਟ/ ਪੁਲਿਸ ਤੇ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਸ਼ੁਰੂ By admin - August 3, 2026 0 1 Facebook Twitter Pinterest WhatsApp ਪਟਿਆਲਾ ਸੈਸ਼ਨ ਡਿਵੀਜ਼ਨ ਦੇ ਸਮੂਹ ਜੁਡੀਸ਼ੀਅਲ ਕੋਰਟ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜ਼ਿਲ੍ਹਾ ਅਤੇ ਸੈਸ਼ਨ ਜੱਜ ਦਫ਼ਤਰ ਨੂੰ ਇੱਕ ਈ-ਮੇਲ ਰਾਹੀਂ ਮਿਲੀ ਧਮਕੀ ਤੋਂ ਬਾਅਦ ਪੂਰੇ ਅਦਾਲਤੀ ਕੰਪਲੈਕਸ ਅੰਦਰ ਸੁਰੱਖਿਆ ਪ੍ਰਬੰਧ ਮਜਬੂਤ ਕਰ ਦਿੱਤੇ ਗਏ ਹਨ। ਇਸੇ ਨੂੰ ਲੈ ਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਤੁਰੰਤ ਐੱਸਐੱਸਪੀ ਪਟਿਆਲਾ ਨਾਲ ਐਮਰਜੈਂਸੀ ਮੀਟਿੰਗ ਕੀਤੀ ਗਈ। ਐੱਸਐੱਸਪੀ ਨੇ ਦੱਸਿਆ ਕਿ ਧਮਕੀ ਭਰੀ ਈ-ਮੇਲ ਵਿੱਚ ਦੁਪਹਿਰ 2:11 ਵਜੇ ਦਾ ਸਮਾਂ ਦਰਜ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਕੋਰਟ ਕੰਪਲੈਕਸਾਂ ਦੀ ਬਾਰੀਕੀ ਨਾਲ ਜਾਂਚ ਅਤੇ ਸਰਚ ਆਪ੍ਰੇਸ਼ਨ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਧਮਕੀ ਮਿਲਣ ਤੋਂ ਬਾਅਦ ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਕੋਰਟ ਕੰਪਲੈਕਸਾਂ ਦੀ ਗਹਿਰਾਈ ਨਾਲ ਤਲਾਸ਼ੀ ਲਈ ਗਈ। ਇਸ ਦੌਰਾਨ ਅਦਾਲਤੀ ਪ੍ਰਸ਼ਾਸਨ ਨੇ ਵਕੀਲਾਂ, ਮੁਕੱਦਮੇਬਾਜ਼ਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਆ ਹਦਾਇਤਾਂ ਦੀ ਪਾਲਣਾ ਕਰਨ, ਅਫਵਾਹਾਂ ਤੋਂ ਬਚਣ ਅਤੇ ਸਿਰਫ਼ ਅਧਿਕਾਰਤ ਜਾਣਕਾਰੀ ‘ਤੇ ਹੀ ਭਰੋਸਾ ਕਰਨ। ਘਟਨਾ ਤੋਂ ਬਾਅਦ ਪਟਿਆਲਾ ਦੇ ਸਮੂਹ ਅਦਾਲਤੀ ਕੰਪਲੈਕਸਾਂ ਵਿੱਚ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ।