ਮੋਗਾ ‘ਚ ਕਾਂਗਰਸ ਅੰਦਰੂਨੀ ਸਿਆਸਤ ਗਰਮ/ ਭੂਪੇਸ਼ ਬਘੇਲ ਦੇ ਦੌਰੇ ਤੋਂ ਪਹਿਲਾਂ ਪੋਸਟਰ ਜੰਗ ਸ਼ੁਰੂ/ ਚੰਨੀ ਲਿਆਓ, ਪੰਜਾਬ ਬਚਾਓ ਦੇ ਲੱਗੇ ਪੋਸਟਰ

0
1

ਕਾਂਗਰਸ ਪਾਰਟੀ ਅੰਦਰਲੀ ਅੰਦਰੂਨੀ ਜੰਗ ਹੁਣ ਪੋਸਟਰ ਵਾਰ ਵਿਚ ਤਬਦੀਲ ਹੋਣ ਲੱਗੀ ਹੈ। ਇਸ ਦੀ ਤਾਜ਼ਾ ਉਦਾਹਰਨ ਮੋਗਾ ਤੋਂ ਸਾਹਮਣੇ ਆਈ ਹੈ, ਜਿੱਥੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਦੇ ਦੌਰੇ ਤੋਂ ਪਹਿਲਾਂ ‘ਚੰਨੀ ਲਿਆਓ, ਪੰਜਾਬ ਬਚਾਓ–ਰਾਜਾ-ਬਘੇਲ ਭਗਾਓ’ ਦੇ ਨਾਅਰਿਆਂ ਵਾਲੇ ਪੋਸਟਰ ਲੱਗੇ ਦੇਖੇ ਗਏ ਹਨ। ਪੋਸਟਰ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਮਾਹੌਲ ਬਣ ਗਿਆ ਹੈ। ਦੂਜੇ ਪਾਸੇ ਪੁਲਿਸ ਨੇ ਪੋਸਟਰ ਲਗਾਉਣ ਵਾਲਿਆਂ ਦੀ ਪਛਾਣ ਦੇ ਯਤਨ ਸ਼ੁਰੂ ਕਰ ਦਿੱਤੇ ਹਨ।
ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਪੋਸਟਰ ਕਿਸ ਵੱਲੋਂ ਲਗਾਏ ਗਏ ਹਨ। ਇਸ ਸਬੰਧੀ ਕਿਸੇ ਵੀ ਸੰਗਠਨ ਜਾਂ ਵਿਅਕਤੀ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਪੋਸਟਰਾਂ ਨੇ ਇੱਕ ਵਾਰ ਫਿਰ ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚਤਾਣ ਨੂੰ ਲੈ ਕੇ ਚਰਚਾ ਛੇੜ ਦਿੱਤੀ ਹੈ। ਹਾਲਾਂਕਿ, ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਅਧਿਕਾਰਿਕ ਪੁਸ਼ਟੀ ਨਹੀਂ ਹੋਈ ਹੈ। ਦੱਸਣਯੋਗ ਹੈ ਕਿ ਇਸ ਤਰ੍ਹਾਂ ਦੇ ਵਿਰੋਧੀ ਪੋਸਟਰ ਪੰਜਾਬ ਦੇ ਹੋਰ ਇਲਾਕਿਆਂ ਵਿੱਚ ਵੀ ਸਮੇਂ-ਸਮੇਂ ‘ਤੇ ਸਾਹਮਣੇ ਆਉਂਦੇ ਰਹੇ ਹਨ।

LEAVE A REPLY

Please enter your comment!
Please enter your name here