ਪੰਜਾਬ ਚੰਡੀਗੜ੍ਹ ’ਚ ਮੰਤਰੀ ਹਰਪਾਲ ਚੀਮਾ ਦੀ ਪ੍ਰੈੱਸ ਕਾਨਫਰੰਸ/ ਕੈਬਨਿਟ ਮੀਟਿੰਗ ਦੇ ਫੈਸਲਿਆਂ ਦੀ ਸਾਂਝਾ ਕੀਤੀ ਜਾਣਕਾਰੀ/ ਨਿੱਜੀ ਸਕੂਲਾਂ ਦੀਆਂ ਫੀਸਾਂ ਬਾਰੇ ਬਿੱਲ ਪਾਸ By admin - August 5, 2026 0 2 Facebook Twitter Pinterest WhatsApp ਪੰਜਾਬ ਕੈਬਨਿਟ ਨੇ ਨਿੱਜੀ ਸਕੂਲਾਂ ਦੀਆਂ ਫੀਸਾਂ ਬਾਰੇ ਫੈਸਲੇ ਨੂੰ ਮਨਜੂਰੀ ਦੇ ਦਿੱਤੀ ਹੈ। ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਦੌਰਾਨ ਇਸ ਤੇ ਮੋਹਰ ਲਾ ਦਿੱਤੀ ਗਈ ਹੈ। ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਖਜਾਨ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸਰਕਾਰ ਨੇ ਇਸ ਫੈਸਲੇ ਦਾ ਆਰਡੀਨੈਂਸ ਜਾਰੀ ਕੀਤਾ ਸੀ, ਜਿਸ ਤੇ ਅੱਜ ਹੋਈ ਕੈਬਨਿਟ ਮੀਟਿੰਗ ਮੋਹਰ ਲਾ ਦਿੱਤੀ ਹੈ। ਇਸ ਤੋਂ ਇਲਾਵਾ ਆਊਟਸੋਰਸਿੰਗ ਕਾਮਿਆਂ ਦੀਆਂ ਸੇਵਾਵਾਂ ਪੱਕੀਆਂ ਕਰਨ ਨੂੰ ਕੈਬਨਿਟ ਨੇ ਮਨਜੂਰੀ ਦੇ ਦਿੱਤੀ ਹੈ। ਖਜਾਨਾ ਮੰਤਰੀ ਹਰਪਾਲ ਚੀਮਾ ਨੇ ਅੱਗੇ ਕਿਹਾ ਕਿ ਕੈਪਨਿਟ ਨੇ ਸਫਾਈ ਸੇਵਕਾਂ ਦੀਆਂ ਸੇਵਾਵਾਂ ਲਾਗੂ ਕਰਨ ਤੇ ਮੋਹਰ ਲਾਗ ਦਿੱਤੀ ਹੈ। ਇਸ ਤੋਂ ਇਲਾਵਾ ਤਿੰਨ ਯੂਨੀਵਰਸਿਟੀਆਂ ਖੋਲ੍ਹਣ ਨੂੰ ਮਨਜੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਮਾਨ ਦੀ ਪ੍ਰਧਾਨਗੀ ਹੇਠ ਹੋਈ ਇਸ ਉੱਚ-ਪੱਧਰੀ ਮੀਟਿੰਗ ਵਿੱਚ ਸੂਬੇ ਅੰਦਰ ਚੱਲ ਰਹੀ ਪੁਰਾਣੀ ਠੇਕੇਦਾਰੀ ਸਿਸਟਮ ਆਊਟਸੋਰਸ ਪ੍ਰਣਾਲੀ ਨੂੰ ਖ਼ਤਮ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਗਿਆ ਹੈ। ਇਸ ਫ਼ੈਸਲੇ ਨਾਲ ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਆਊਟਸੋਰਸ ਕਾਮਿਆਂ ਨੂੰ ਸਿੱਧੇ ਤੌਰ ‘ਤੇ ਸਰਕਾਰੀ ਠੇਕੇ ਅਧੀਨ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ, ਜਿਸ ਨਾਲ ਉਨ੍ਹਾਂ ਦੇ ਪੱਕੇ ਹੋਣ ਵੱਲ ਰਸਤਾ ਸਾਫ਼ ਹੋ ਗਿਆ ਹੈ। ਉੱਚ ਸਿੱਖਿਆ ਦੇ ਖੇਤਰ ਵਿੱਚ, ਸਰਕਾਰ ਨੇ ਤਿੰਨ ਨਵੀਆਂ ਨਿੱਜੀ ਡਿਜੀਟਲ ਓਪਨ ਯੂਨੀਵਰਸਿਟੀਆਂ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਕੇ ਇੱਕ ਵੱਡਾ ਕਦਮ ਚੁੱਕਿਆ ਹੈ। ਇਨ੍ਹਾਂ ਵਿੱਚੋਂ, ਹੁਸ਼ਿਆਰਪੁਰ-ਚੰਡੀਗੜ੍ਹ ਸੜਕ ‘ਤੇ ਪੰਜਾਬ ਦੀ ਪਹਿਲੀ ਕਲਾਉਡ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਪਟਿਆਲਾ ਜ਼ਿਲ੍ਹੇ ਦੇ ਫਤਿਹਪੁਰ ਪਿੰਡ ਵਿੱਚ ਐਮਐਸ ਡਿਜੀਟਲ ਯੂਨੀਵਰਸਿਟੀ ਅਤੇ ਆਨੰਦਪੁਰ ਕੇਸ਼ਵ ਪਿੰਡ ਵਿੱਚ ਭੌਤਿਕ ਵਿਗਿਆਨ ਵੱਲਾ ਡਿਜੀਟਲ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਇਹ ਸੰਸਥਾਵਾਂ ਆਧੁਨਿਕ ਡਿਜੀਟਲ ਸਾਧਨਾਂ ਰਾਹੀਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨਗੀਆਂ। ਪੰਜਾਬ ਨੂੰ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਦੇ ਉਦੇਸ਼ ਨਾਲ ਸੂਬੇ ਵਿੱਚ ਵਾਤਾਵਰਣ ਦੀ ਸੁਰੱਖਿਆ ਨੂੰ ਲੈ ਕੇ ਇੱਕ ਨਵਾਂ ਅਤੇ ਸਖ਼ਤ ਕਾਨੂੰਨ ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਸਰਕਾਰ ਵੱਲੋਂ ਲਿਆਂਦੇ ਗਏ ਇਸ ਨਵੇਂ ਐਕਟ ਤਹਿਤ ਬਿਨਾਂ ਮਨਜ਼ੂਰੀ ਤੋਂ ਵੱਡੇ ਪੱਧਰ ‘ਤੇ ਰੁੱਖਾਂ ਦੀ ਕਟਾਈ ਕਰਨ ਵਾਲਿਆਂ ਵਿਰੁੱਧ ਸਖ਼ਤ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਨਵੇਂ ਨਿਯਮਾਂ ਮੁਤਾਬਕ ਇਸ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ ਪਹਿਲੀ ਵਾਰ ਗ਼ੈਰ-ਕਾਨੂੰਨੀ ਤੌਰ ‘ਤੇ ਰੁੱਖ ਕੱਟਣ ‘ਤੇ ਪ੍ਰਤੀ ਰੁੱਖ 10,000 ਰੁਪਏ ਤੱਕ ਦਾ ਜੁਰਮਾਨਾ ਦੇਣਾ ਹੋਵੇਗਾ। ਜੇਕਰ ਕੋਈ ਵਿਅਕਤੀ ਦੂਜੀ ਵਾਰ ਇਸ ਅਪਰਾਧ ਨੂੰ ਦੁਹਰਾਉਂਦਾ ਹੈ, ਤਾਂ ਉਸ ਨੂੰ ਵਧਾ ਕੇ 35,000 ਰੁਪਏ ਪ੍ਰਤੀ ਰੁੱਖ ਜੁਰਮਾਨਾ ਕੀਤਾ ਜਾਵੇਗਾ। ਇਸੇ ਤਰ੍ਹਾਂ ਜੇਕਰ ਉਹੀ ਵਿਅਕਤੀ ਤੀਜੀ ਵਾਰ ਵੀ ਇਹੀ ਅਪਰਾਧ ਰਿਪੀਟ ਕਰਦਾ ਹੈ, ਤਾਂ ਉਸ ਨੂੰ 50,000 ਰੁਪਏ ਤੱਕ ਦਾ ਭਾਰੀ ਜੁਰਮਾਨਾ ਭੁਗਤਣਾ ਪਵੇਗਾ।