ਪੰਜਾਬ ਪਟਿਆਲਾ ਦੇ ਟੀਬੀ ਹਸਪਤਾਲ ’ਚ ਬਿਜਲੀ ਗੁੱਲ/ ਹਸਪਤਾਲ ’ਚ ਢਾਈ ਘੰਟਿਆਂ ਤਕ ਆਈ ਬਿਜਲੀ/ ਬੇਹਾਲ ਹੋਏ ਮਰੀਜ਼, ਪਰਿਵਾਰਕ ਮੈਂਬਰ ਵੀ ਪ੍ਰੇਸ਼ਾਨ By admin - August 5, 2026 0 1 Facebook Twitter Pinterest WhatsApp ਪਟਿਆਲਾ ਦੇ ਸਰਕਾਰੀ ਟੀਬੀ ਹਸਪਤਾਲ ਵਿੱਚ ਢਾਈ ਘੰਟਿਆਂ ਤਕ ਬਿਜਲੀ ਸਪਲਾਈ ਠੱਪ ਹੋਣ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਬਾਰਿਸ਼ ਤੋਂ ਬਾਅਦ ਪੈ ਰਹੀ ਹੁੰਮਸ ਭਰੀ ਗਰਮੀ ਕਾਰਨ ਵਾਰਡਾਂ ਵਿੱਚ ਰਹਿਣਾ ਮੁਸ਼ਕਲ ਹੋ ਗਿਆ। ਮਰੀਜ਼ਾਂ ਨੂੰ ਮਜਬੂਰੀ ਵਿੱਚ ਹਸਪਤਾਲ ਦੇ ਬਾਹਰ ਬੈਠ ਕੇ ਸਮਾਂ ਕੱਟਣਾ ਪਿਆ ਜਦਕਿ ਕਈ ਲੋਕ ਹੱਥ ਵਾਲੀਆਂ ਪੱਖੀਆਂ ਨਾਲ ਗਰਮੀ ਤੋਂ ਰਾਹਤ ਲੈਣ ਦੀ ਕੋਸ਼ਿਸ਼ ਕਰ ਰਹੇ। ਮਰੀਜ਼ਾਂ ਨੇ ਹਸਪਤਾਲ ਪ੍ਰਸ਼ਾਸਨ ਤੇ ਸੂਚਨਾ ਦੇ ਬਾਵਜੂਦ ਮਾਮਲੇ ਨੂੰ ਅਣਗੋਲਿਆ ਕਰਨ ਦੇ ਇਲਜ਼ਾਮ ਲਾਏ ਹਨ। ਮਰੀਜ਼ਾਂ ਦਾ ਦੋਸ਼ ਹੈ ਕਿ ਉਹ ਪਿਛਲੇ ਢਾਈ ਘੰਟਿਆਂ ਤੋਂ ਗਰਮੀ ਨਾਲ ਜੂਝ ਰਹੇ ਹਨ ਅਤੇ ਬਿਜਲੀ ਵਿਭਾਗ ਨੂੰ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਕੋਈ ਵੀ ਕਰਮਚਾਰੀ ਮੌਕੇ ‘ਤੇ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਬਾਰਿਸ਼ ਤੋਂ ਬਾਅਦ ਮੱਛਰ ਅਤੇ ਮੱਖੀਆਂ ਵੀ ਬਹੁਤ ਵੱਧ ਗਈਆਂ ਹੈ, ਜਿਸ ਨਾਲ ਹਾਲਾਤ ਹੋਰ ਵੀ ਮੁਸ਼ਕਲ ਬਣ ਗਏ। ਡਾਕਟਰਾਂ ਮੁਤਾਬਕ ਉਹ ਕਈ ਵਾਰ ਉੱਚ ਅਧਿਕਾਰੀਆਂ ਕੋਲ ਬਿਜਲੀ ਕੱਟਾਂ ਨੂੰ ਦੇਖਦੇ ਹੋਏ ਜਨਰੇਟਰ ਦੀ ਵਿਵਸਥਾ ਕਰਨ ਦੀ ਮੰਗ ਕਰ ਚੁੱਕੇ ਹਨ, ਪਰ ਅਜੇ ਤੱਕ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਸਰਕਾਰੀ ਹਸਪਤਾਲ ਵਿੱਚ ਜਨਰੇਟਰ ਨਾ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ, ਸਿਹਤ ਵਿਭਾਗ ਅਤੇ ਬਿਜਲੀ ਵਿਭਾਗ ਤੋਂ ਤੁਰੰਤ ਬਿਜਲੀ ਸਪਲਾਈ ਬਹਾਲ ਕਰਨ ਅਤੇ ਹਸਪਤਾਲ ਵਿੱਚ ਪੱਕੇ ਤੌਰ ‘ਤੇ ਜਨਰੇਟਰ ਦੀ ਵਿਵਸਥਾ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀ ਸਥਿਤੀ ਤੋਂ ਬਚਿਆ ਜਾ ਸਕੇ।