ਪੰਜਾਬ ਜਲੰਧਰ ਦੇ ਭਾਰਗਵ ਕੈਂਪ ਇਲਾਕੇ ਅੰਦਰ ਗੋਲੀਬਾਰੀ/ ਐਕਸਾਈਜ਼ ਵਿਭਾਗ ਦੇ ਰੇਡ ਦੌਰਾਨ ਵਾਪਰੀ ਘਟਨਾ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ By admin - August 5, 2026 0 1 Facebook Twitter Pinterest WhatsApp ਜਲੰਧਰ ਦੇ ਭਾਰਗਵ ਕੈਂਪ ਇਲਾਕੇ ਅੰਦਰ ਐਕਸਾਈਜ਼ ਵਿਭਾਗ ਦੀ ਛਾਪੇਮਾਰੀ ਦੌਰਾਨ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ 4 ਲੋਕਾਂ ਖਿਲਾਫ ਖਿਲਾਫ ਮਾਮਲੇ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦਰਜਨ ਦੇ ਕਰੀਬ ਅਣਪਛਾਤਿਆਂ ਨੂੰ ਵੀ ਨਾਮਜ਼ਦ ਕੀਤਾ ਹੈ। ਪੁਲਿਸ ਦੇ ਦੱਸਣ ਮੁਤਾਬਕ ਐਕਸਾਈਜ਼ ਵਿਭਾਗ ਨੇ ਨਾਜਾਇਜ਼ ਸ਼ਰਾਬ ਬਰਾਮਦਗੀ ਲਈ ਰੇਡ ਕੀਤੀ ਸੀ, ਜਿਸ ਦਾ ਕੁੱਝ ਲੋਕਾਂ ਨੇ ਵਿਰੋਧ ਕੀਤਾ। ਇਸੇ ਦੌਰਾਨ ਦੋ ਧਿਰਾਂ ਵਿਚਾਲੇ ਤਕਰਾਰ ਤੋਂ ਬਾਅਦ ਗੋਲੀ ਚੱਲ ਗਈ। ਪੁਲਿਸ ਨੇ ਮੌਕੇ ਤੋਂ ਇਕ ਖੋਲ੍ਹ ਵੀ ਬਰਾਮਦ ਕੀਤਾ ਹੈ। ਪੁਲਿਸ ਨੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ ਜਦਕਿ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।