ਮੰਡੀ ਗੋਬਿੰਦਗੜ੍ਹ ਪੁਲਿਸ ਦੀ ਨਸ਼ਿਆਂ ਖਿਲਾਫ ਸਖਤ/ ਆਪਰੇਸ਼ਨ ਕਾਸੋ ਤਹਿਤ ਚਲਾਈ ਤਲਾਸ਼ੀ ਮੁਹਿੰਮ/ 43 ਤਸਕਰਾਂ ਨੂੰ ਕੀਤਾ ਗ੍ਰਿਫਤਾਰ

0
2

ਥਾਣਾ ਅਮਲੋਹ ਦੀ ਪੁਲਿਸ ਨੇ ਮੰਡੀ ਗੋਬਿੰਦਗੜ੍ਹ ਦੇ ਵੱਖ ਵੱਖ ਇਲਾਕਿਆਂ ਅੰਦਰ ਤਲਾਸੀ ਮੁਹਿੰਮ ਚਲਾ ਕੇ ਵੱਡੀ ਗਿਣਤੀ ਨਸ਼ਾ ਤਸਕਰਾਂ ਨੂੰ ਹਿਰਾਸਤ ਵਿਚ ਲਿਆ ਹੈ। ਡੀ.ਐਸ.ਪੀ. ਵਿਕਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਪੁਲਿਸ ਵੱਲੋਂ ਜੁਲਾਈ ਮਹੀਨੇ ਦੌਰਾਨ 21 ਮੁਕੱਦਮੇ ਦਰਜ ਕਰ ਕੇ 43 ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਮੰਡੀ ਗੋਬਿੰਦਗੜ੍ਹ ਅਤੇ ਸਬ-ਡਿਵੀਜ਼ਨ ਅਮਲੋਹ ਦੇ ਰਹਿਣ ਵਾਲੇ ਲੋਕਾਂ ਨੂੰ ਨਸ਼ਿਆਂ ਖਿਲਾਫ ਮੁਹਿੰਮ ਵਿਚ ਪੁਲਿਸ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ।
ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ, ਉਹ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ। ਫਤਿਹਗੜ੍ਹ ਸਾਹਿਬ ਦੇ ਸਰਕਾਰੀ ਡੀ-ਅਡਿਕਸ਼ਨ ਸੈਂਟਰ ਵਿਖੇ ਉਨ੍ਹਾਂ ਦਾ ਬਿਲਕੁਲ ਮੁਫ਼ਤ ਇਲਾਜ ਅਤੇ ਦੇਖਭਾਲ ਕੀਤੀ ਜਾਵੇਗੀ। ਉਨ੍ਹਾਂ ਬਿਨਾਂ ਨੰਬਰ ਪਲੇਟ ਅਤੇ ਟ੍ਰਿਪਲ ਰਾਈਡਿੰਗ ਕਰਨ ਵਾਲੇ ਹੁੱਲੜਬਾਜ਼ਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੇ ਵਾਹਨਾਂ ਨੂੰ ਤੁਰੰਤ ਜ਼ਬਤ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here