ਪੰਜਾਬ ਨੰਗਲ ਤੋਂ ਸ਼ਰਧਾਲੂਆਂ ਦਾ ਜਥਾ ਅੰਮ੍ਰਿਤਸਰ ਰਵਾਨਾ/ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਕਰਨਗੇ ਦਰਸ਼ਨ/ ਧਾਰਮਕ ਸਥਾਨਾਂ ਤੋਂ ਬਾਦ ਵਾਹਗਾ ਬਾਰਡਰ ਜਾਵੇਗਾ ਜਥਾ By admin - August 7, 2026 0 1 Facebook Twitter Pinterest WhatsApp ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਭਰ ਅੰਦਰ 50 ਸਾਲ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਇਸੇ ਤਹਿਤ ਨੰਗਲ ਦੇ ਵਾਰਡ ਨੰਬਰ ਤਿੰਨ ਤੋਂ 45 ਸ਼ਰਧਾਲੂਆਂ ਨੂੰ ਲੈ ਕੇ ਇੱਕ ਬੱਸ ਅੰਮ੍ਰਿਤਸਰ ਲਈ ਰਵਾਨਾ ਹੋਈ। ਇਸ ਜਥੇ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਮਾਤਾ ਬਲਵਿੰਦਰ ਕੌਰ ਬੈਂਸ ਅਤੇ ਸ਼੍ਰੀ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਚੇਅਰਮੈਨ ਡਾ. ਸੰਜੀਵ ਗੌਤਮ ਨੇ ਹਾਰ ਪਾ ਕੇ ਰਵਾਨਾ ਕੀਤਾ। ਤਿੰਨ ਦਿਨਾਂ ਯਾਤਰਾ ਦੌਰਾਨ ਇਨ੍ਹਾਂ ਸ਼ਰਧਾਲੂਆਂ ਨੂੰ ਹਰਿਮੰਦਰ ਸਾਹਿਬ, ਦੁਰਗਾ ਮੰਦਰ, ਸ਼੍ਰੀ ਰਾਮ ਤੀਰਥ ਅਤੇ ਵਾਹਗਾ ਸਰਹੱਦ ‘ਤੇ ਲਿਜਾਇਆ ਜਾਵੇਗਾ।