ਪੰਜਾਬ ਤਰਨ ਤਾਰਨ ’ਚ ਪਾਵਰ ਪਲਾਂਟ ਕਾਮਿਆਂ ਦਾ ਪ੍ਰਦਰਸ਼ਨ/ ਸਰਕਾਰ ਖਿਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ/ ਮੰਗਾਂ ਨੂੰ ਲੈ ਕੇ ਸੌਂਪਿਆ ਮੰਗ ਪੱਤਰ By admin - August 7, 2026 0 1 Facebook Twitter Pinterest WhatsApp ਪਾਵਰ ਪਲਾਂਟ ਗੋਇੰਦਵਾਲ ਸਾਹਿਬ ਦੇ ਕਾਮਿਆਂ ਵੱਲੋਂ ਅੱਜ ਡੀਸੀ ਦਫਤਰ ਅੱਗੇ ਧਰਨਾ ਦੇ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਪਾਵਰ ਪਲਾਂਟ ਵਰਕਰ ਯੂਨੀਅਨ ਦੇ ਝੰਡੇ ਹੇਠ ਇਕੱਤਰ ਕਾਮਿਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਵੱਲ ਮੰਗ ਪੱਤਰ ਭੇਜਿਆ ਗਿਆ। ਪਾਵਰ ਪਲਾਟ ਵਰਕਰ ਯੂਨੀਅਨ ਗੋਦਿੰਵਾਲ ਸਾਹਿਬ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨਣ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਵਾਅਦੇ ਮੁਤਾਬਕ ਸਾਰੀਆਂ ਮੰਗਾਂ ਮੰਨਣ ਦੀ ਮੰਗ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਹਰ ਵਾਰ ਵਾਅਦਾ ਕਰ ਕੇ ਮੁਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨਾਲ 24/5/2025 ਨੂੰ ਹੋਈ ਮੀਟਿੰਗ ਦੌਰਾਨ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਹੜਤਾਲ ਖਤਮ ਕਰਵਾਈ ਗਈ ਸੀ ਪਰ ਹੁਣ ਸਰਕਾਰ ਕੀਤੇ ਵਾਅਦੇ ਤੋਂ ਮੁਕਰ ਗਈ ਹੈ, ਜਿਸ ਕਾਰਨ ਪਾਵਰ ਪਲਾਟ ਵਰਕਰ ਯੂਨੀਅਨ ਵਿੱਚ ਕਾਫੀ ਰੋਸ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਗਾਉਣ ਲਈ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਜੇਕਰ ਸਰਕਾਰ ਨੇ ਮਗਾਂ ਵੱਲ ਛੇਤੀ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।