ਸਰਹਿੰਦ ਵਿਖੇ ਜਨਤਕ ਜਥੇਬੰਦੀਆਂ ਦੀ ਮੀਟਿੰਗ/ ‘ਜੇਲ੍ਹ ਭਰੋ ਅੰਦੋਲਨ’ ਦੀ ਕਾਮਯਾਬੀ ਬਾਰੇ ਵਿਚਾਰ-ਚਰਚਾ/ 10 ਅਗੱਸਤ ਲਈ ਦਿੱਤਾ ਹੈ ਜੇਲ੍ਹ ਭਰੋ ਅੰਦੋਲਨ ਦਾ ਸੱਦਾ

0
1

ਸਰਹਿੰਦ ਸਥਿਤ ਆਗਣਵਾੜੀ ਦਫਤਰ ਵਿਖੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਸਮੂਹ ਜਨਤਕ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ।  ਮੀਟਿੰਗ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨਾਲ ਸਬੰਧਤ ਭਖਦੀਆਂ ਮੰਗਾਂ ਅਤੇ ਮੌਜੂਦਾ ਹਾਲਾਤਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਜਥੇਬੰਦੀਆਂ ਵੱਲੋਂ 10 ਅਗਸਤ ਨੂੰ ਦਿੱਤੇ ਗਏ ਸਾਂਝੇ ‘ਜੇਲ੍ਹ ਭਰੋ ਅੰਦੋਲਨ’ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਿਸਥਾਰਪੂਰਵਕ ਰਣਨੀਤੀ ਉਲੀਕੀ ਗਈ। ਆਗੂਆਂ ਨੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕਰ ਰਹੀ ਹੈ, ਜਿਸ ਦੇ ਚਲਦਿਆਂ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ।
ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਿੰਦਰ ਸਿੰਘ ਚਨਾਰਥਲ ਅਤੇ ਆਂਗਨਵਾੜੀ ਸੂਬਾ ਪ੍ਰਧਾਨ ਹਰਜੀਤ ਸਿੰਘ ਪੰਜੌਲਾ ਨੇ ਆਖਿਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਜਨਤਕ ਜਥੇਬੰਦੀਆਂ ਨੂੰ ਮਜਬੂਰਨ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਤੋਂ ਸਮਾਜ ਦਾ ਹਰ ਵਰਗ ਦੁਖੀ ਹੈ। ਆਗੂਆਂ ਨੇ ਸਮੂਹ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਇਨਸਾਫ਼ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ 10 ਅਗਸਤ ਨੂੰ ਸਵੇਰੇ 11 ਵਜੇ ਡੀ.ਸੀ. ਦਫ਼ਤਰ ਫਤਿਹਗੜ੍ਹ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ‘ਜੇਲ੍ਹ ਭਰੋ ਅੰਦੋਲਨ’ ਵਿੱਚ ਸ਼ਾਮਲ ਹੋਣ ਅਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ।

LEAVE A REPLY

Please enter your comment!
Please enter your name here