ਪੰਜਾਬ ਲੁਧਿਆਣਾ ’ਚ ਲੋਕਾਂ ਹੱਥੇ ਚੜ੍ਹੇ ਦੋ ਲੁਟੇਰੇ/ ਮਹਿਲਾ ਨਾਲ ਲੁੱਟ ਦੀ ਕੀਤੀ ਸੀ ਕੋਸ਼ਿਸ਼/ ਭੱਜਦਿਆਂ ਨੂੰ ਫੜ ਕੇ ਕੀਤਾ ਪੁਲਿਸ ਹਵਾਲੇ By admin - August 7, 2026 0 1 Facebook Twitter Pinterest WhatsApp ਲੁਧਿਆਣਾ ਵਿਚ ਐਕਟਿਵਾ ਸਵਾਰ ਲੁਟੇਰਿਆਂ ਨੂੰ ਇਕ ਔਰਤ ਨਾਲ ਲੁੱਟ ਦੀ ਕੋਸ਼ਿਸ਼ ਉਸ ਵੇਲੇ ਮਹਿੰਗੀ ਪੈ ਗਈ ਜਦੋਂ ਮਹਿਲਾ ਦਾ ਰੌਲਾ ਸੁਣ ਕੇ ਇਕੱਤਰ ਲੋਕਾਂ ਨੇ ਦੋਵਾਂ ਨੂੰ ਘੇਰਾ ਪਾ ਕੇ ਕਾਬੂ ਕਰ ਲਿਆ। ਲੋਕਾਂ ਨੇ ਲੁਟਰਿਆਂ ਤੋਂ ਇਕ ਪਿਸਟਲ ਵੀ ਬਰਾਮਦ ਕੀਤਾ ਹੈ। ਘਟਨਾ ਸ਼ਹਿਰ ਦੇ ਢੰਡਾਰੀ ਇਲਾਕੇ ਦੀ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲੁਟੇਰਿਆਂ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਤੱਖਦਰਸੀਆਂ ਮੁਤਾਬਕ ਦੋਵੇਂ ਲੁਟੇਰੇ ਐਕਟਿਵਾ ਉਤੇ ਘੁੰਮ ਰਹੇ ਸਨ। ਇਸੇ ਦੌਰਾਨ ਉਨ੍ਹਾਂ ਨੇ ਬੱਚੇ ਸਮੇਤ ਜਾ ਰਹੀ ਮਹਿਲਾ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਮਹਿਲਾ ਨੇ ਰੌਲਾ ਪਾ ਦਿੱਤਾ, ਜਿਸ ਤੋਂ ਬਾਅਦ ਇਕੱਤਰ ਹੋਏ ਰਾਹਗੀਰਾਂ ਤੇ ਸਥਾਨਕ ਵਾਸੀਆਂ ਨੇ ਦੋਵੇਂ ਸ਼ੱਕੀਆਂ ਨੂੰ ਮੌਕੇ ‘ਤੇ ਹੀ ਘੇਰ ਲਿਆ ਅਤੇ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਮੁਢਲੀ ਪੁੱਛਗਿੱਛ ਦੌਰਾਨ ਇੱਕ ਦੋਸ਼ੀ ਦੀ ਪਛਾਣ ਪ੍ਰਦੀਪ ਵਜੋਂ ਹੋਈ ਜਦਕਿ ਦੂਜੇ ਦੀ ਪਛਾਣ ਕੀਤੀ ਜਾ ਰਹੀ ਹੈ। ਘਟਨਾ ਤੋਂ ਤੁਰੰਤ ਬਾਅਦ, ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿਚ ਲੁਟੇਰਿਆਂ ਖੋਹਿਆ ਪਿਸਟਲ ਦਿਖਾਈ ਦੇ ਰਿਹਾ ਹੈ। ਏਐਸਆਈ ਹਰਮੇਸ਼ ਨੇ ਕਿਹਾ ਕਿ ਘਟਨਾ ਸਥਾਨ ਤੋਂ ਬਰਾਮਦ ਹਥਿਆਰ ਜ਼ਬਤ ਕਰ ਲਿਆ ਗਿਆ ਹੈ। ਹਥਿਆਰ ਅਸਲੀ ਹੈ ਜਾਂ ਨਕਲੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।