ਜਲੰਧਰ ’ਚ ਭਿਆਨਕ ਸੜਕ ਹਾਦਸੇ ’ਚ 3 ਮੌਤਾਂ/ ਮਕਸੂਦਾਂ ਬਾਈਪਾਸ ਤੇ ਟਰੱਕ-ਕਾਰ ਵਿਚਾਲੇ ਟੱਕਰ/ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ

0
1

ਜਲੰਧਰ ਦੇ ਮਕਸੂਦਾਂ ਬਾਈਪਾਸ ਹਾਈਵੇਅ ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਤਿੰਨ ਨੌਜਵਾਨ ਸਵਿੱਫਟ ਕਾਰ ਵਿਚ ਸਵਾਰ ਹੋ ਕੇ ਜਾ ਰਹੇ ਸਨ ਕਿ ਇੱਥੇ ਆ ਕੇ ਉਨ੍ਹਾਂ ਦੀ ਕਾਰ ਦੀ ਇਕ ਟਰੱਕ ਨਾਲ ਟੱਕਰ ਹੋ ਗਈ। ਟੱਕਰ ਐਨੀ ਭਿਆਨਕ ਸੀ ਕਿ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਵਿਚ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੇ ਫਰਾਰ ਹੋ ਗਿਆ। ਹਾਦਸੇ ਤੋਂ ਬਾਅਦ ਸੜਕ ਤੇ ਜਾਮ ਲੱਗ ਗਿਆ, ਜਿਸ ਨੂੰ ਮੌਕੇ ਤੇ ਪਹੁੰਚੀ ਪੁਲਿਸ ਚਾਲੂ ਕਰਵਾਇਆ। ਪੁਲਿਸ ਨੇ ਲਾਸ਼ਾਂ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here