ਲੁਧਿਆਣਾ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ/ ਰਸਤੇ ’ਚ ਘੇਰ ਕੇ ਕੁੱਟਮਾਰ ਬਾਅਦ ਮਾਰੀਆਂ ਗੋਲੀਆਂ/ ਘਟਨਾ ਸੀਸੀਟੀਵੀ ਚ ਕੈਦ, ਪੁਲਿਸ ਕਰ ਰਹੀ ਜਾਂਚ

0
2

ਲੁਧਿਆਣਾ ਵਿੱਚ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਹਰਜਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਹ ਆਪਣੇ ਦੋਸਤ ਦੇ ਘਰੋਂ ਪਰਤ ਰਿਹਾ ਸੀ ਕਿ ਕਾਰ ਵਿਚ ਸਵਾਰ ਹੋ ਕੇ ਆਏ 4-5 ਲੋਕਾਂ ਨੇ ਪਹਿਲਾਂ ਉਸ ਦੀ ਕੁੱਟਮਾਰ ਕੀਤੀ ਅਤੇ ਫਿਰ ਗੋਲੀਆਂ ਮਾਰ ਕੇ ਫਰਾਰ ਹੋ ਗਏ। ਕਤਲ ਦੀ ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਹੈ, ਜਿਸ ਵਿੱਚ ਮੁਲਜ਼ਮ ਕੁੱਟਮਾਰ ਕਰਦੇ ਅਤੇ ਗੋਲੀਆਂ ਮਾਰਦੇ ਦਿਖਾਈ ਦੇ ਰਹੇ ਹਨ।
ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਟੀਮਾਂ ਬਣਾਈਆਂ ਗਈਆਂ ਹਨ। ਇਲਾਕੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਇਸ ਸਮੇਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here