ਜਲੰਧਰ ਦੇ ਨਾਮੀ ਸਕੂਲ ’ਚ ਬੱਚਿਆਂ ਦੀ ਲੜਾਈ/ ਇਕ-ਦੂਜੇ ਦੀ ਕੁੱਟਮਾਰ ਦੀ ਵੀਡੀਓ ਵਾਇਰਲ/ ਬੱਚਿਆਂ ਦੀ ਸੁਰੱਖਿਆ ਤੇ ਉਠੇ ਸਵਾਲ

0
1

 

ਜਲੰਧਰ ਸ਼ਹਿਰ ਦੇ ਨਾਮੀ ਸਕੂਲ ਅੰਦਰ ਬੱਚਿਆਂ ਵਿਚਾਲੇ ਝੜਪ ਹੋਣ ਦੀ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਬੱਚੇ ਇਕ-ਦੂਜੇ ਤੇ ਘਸੁੰਨ-ਮੁੱਕਿਆਂ ਨਾਲ ਹਮਲਾ ਕਰਦੇ ਦਿਖਾਈ ਦੇ ਰਹੇ ਹਨ। ਵੀਡੀਓ ਏਪੀਜੇ ਸਕੂਲ ਕੈਂਪਸ ਦੀ ਦੱਸੀ ਜਾ ਰਹੀ ਹੈ। ਖਬਰਾਂ ਮੁਤਾਬਕ ਸਕੂਲ ਵਿਖੇ ਇਕ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਨਾਮੀ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਇਸੇ ਦੌਰਾਨ ਵਿਦਿਆਰਥੀਆਂ ਵਿਚਕਾਰ ਲੱਤਾਂ ਤੇ ਘਸੁੰਨ-ਮੁੱਕਿਆਂ ਅਦਾਨ-ਪ੍ਰਦਾਨ ਹੋਇਆ, ਜਿਸ ਦੀ ਵੀਡੀਓ ਸ਼ੋਸਲ ਮੀਡੀਆ ਤੇ ਵਾਇਰਲ ਹੋ ਰਹੀ ਹੈ।
ਖਬਰਾਂ ਅਨੁਸਾਰ, ਏਪੀਜੇ ਕਾਲਜ ਕੈਂਪਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਲਈ ਇੱਕ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਵੱਖ-ਵੱਖ ਨਾਮਵਰ ਸਕੂਲਾਂ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ। ਇਸ ਦੌਰਾਨ, ਕੁਝ ਵਿਦਿਆਰਥੀਆਂ ਵਿਚਕਾਰ ਕਿਸੇ ਮੁੱਦੇ ‘ਤੇ ਝਗੜਾ ਹੋ ਗਿਆ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ, ਵਿਦਿਆਰਥੀਆਂ ਦੀ ਸੁਰੱਖਿਆ ਬਾਰੇ ਸਵਾਲ ਖੜ੍ਹੇ ਹੋ ਗਏ ਹਨ। ਹਾਲਾਂਕਿ ਇਹ ਅਜੇ ਸਪੱਸ਼ਟ ਨਹੀਂ ਹੈ ਕਿ ਵਿਵਾਦ ਕਿਸ ਕਾਰਨ ਹੋਇਆ, ਪਰ ਬੱਚਿਆਂ ਦਾ ਵਾਇਰਲ ਵੀਡੀਓ ਸ਼ਹਿਰ ਦੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

LEAVE A REPLY

Please enter your comment!
Please enter your name here