ਪੰਜਾਬ ਪੁਲਿਸ ਦੀ ਸ਼ਰਾਬ ਮਾਫੀਆ ਖਿਲਾਫ਼ ਵੱਡੀ ਕਾਰਵਾਈ/ ਲੱਖਾਂ ਲੀਟਰ ਲਾਹਣ ਸਮੇਤ ਇਕ ਗ੍ਰਿਫਤਾਰ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ By admin - August 8, 2026 0 1 Facebook Twitter Pinterest WhatsApp ਗੁਰਦਾਸਪੁਰ ਦੇ ਥਾਣਾ ਧਾਰੀਵਾਲ ਦੀ ਪੁਲਿਸ ਨੇ ਆਪਰੇਸ਼ਨ ਪ੍ਰਹਾਰ-4 ਤਹਿਤ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰਾਂ ਨੂੰ ਲੱਖਾਂ ਲੀਟਰ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਮਹਿੰਦਰਾ ਮੈਟਡੋਰ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 6 ਲੱਖ ਲੀਟਰ ਨਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਗੱਡੀ ਵਿਚ ਸਵਾਰ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਜਦਕਿ ਉਸ ਦਾ ਦੂਜਾ ਸਾਥੀ ਭੱਜਣ ਵਿਚ ਸਫਲ ਹੋ ਗਿਆ। ਇਹ ਸ਼ਰਾਬ ਕਾਹਨੂਵਾਨ ਤੋਂ ਧਾਰੀਵਾਲ ਵੱਲ ਨੂੰ ਲਿਜਾਈ ਜਾ ਰਹੀ ਸੀ। ਡੀਐਸਪੀ ਸ਼ਾਹਬਾਜ ਸਿੰਘ ਅਨੁਸਾਰ ਮਾਮਲੇ ਵਿੱਚ ਗ੍ਰਿਫਤਾਰ ਵਿਅਕਤੀ ਤੋਂ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਅਗਲੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।