ਫਤਹਿਗੜ੍ਹ ਦੀ ਰੋਜ਼ਦੀਪ ਕੌਰ ਨੇ ਚਮਕਾਇਆ ਜ਼ਿਲ੍ਹੇ ਦਾ ਨਾਮ/ ਤਾਈਕਵਾਂਡੋ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ/ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਕੀਤਾ ਸਨਮਾਨਿਤ

0
1

 

ਪੰਜਾਬ ਦੀ ਧੀ ਰੋਜ਼ਦੀਪ ਕੌਰ ਨੇ ਥਾਈਲੈਂਡ ਵਿੱਚ ਹੋਈ ਹੀਰੋਜ਼ ਤਾਈਕਵਾਂਡੋ ਚੈਂਪੀਅਨਸ਼ਿਪ 2026 ਵਿੱਚ ਭਾਰਤੀ ਟੀਮ ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸਿਲਵਰ ਮੈਡਲ ਜਿੱਤ ਕੇ ਦੇਸ਼ ਤੇ ਪੰਜਾਬ ਦਾ ਨਾਮ ਅੰਤਰਰਾਸ਼ਟਰੀ ਪੱਧਰ ‘ਤੇ ਰੌਸ਼ਨ ਕੀਤਾ ਹੈ। ਭਾਰਤ ਵਾਪਸ ਪਰਤਣ ਤੋਂ ਬਾਅਦ ਰੋਜ਼ਦੀਪ ਆਪਣੇ ਪਰਿਵਾਰ, ਕੋਚ ਅਤੇ ਸਕੇ-ਸੰਬੰਧੀਆਂ ਨਾਲ ਸ਼੍ਰੀ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਈ, ਜਿੱਥੇ ਉਸ ਨੇ ਮਿਲੀ ਸਫਲਤਾ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਕੁਲਵਿੰਦਰ ਸਿੰਘ, ਹੈਡ ਗ੍ਰੰਥੀ ਅਤਰ ਸਿੰਘ ਅਤੇ ਗ੍ਰੰਥੀ ਗੁਰਪ੍ਰੀਤ ਸਿੰਘ ਨੇ ਉਸ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਸ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਰੋਜ਼ਦੀਪ ਨੇ ਆਪਣੀ ਸਫਲਤਾ ਦਾ ਸਿਹਰਾ ਪਰਿਵਾਰ, ਕੋਚ ਅਤੇ ਆਪਣੀ ਸਖ਼ਤ ਮਿਹਨਤ, ਲਗਨ ਤੇ ਅਨੁਸ਼ਾਸਨ ਸਿਰ ਬੰਨ੍ਹਿਆ। ਉਸ ਨੇ ਦੱਸਿਆ ਕਿ ਉਸ ਦਾ ਅਗਲਾ ਸੁਪਨਾ ਆਈ.ਪੀ.ਐੱਸ. (IPS) ਅਫਸਰ ਬਣਨਾ ਹੈ, ਨਾਲ ਹੀ ਉਹ ਖੇਡਾਂ ਵਿੱਚ ਵੀ ਨਵੇਂ ਮੁਕਾਮ ਹਾਸਲ ਕਰਨਾ ਚਾਹੁੰਦੀ ਹੈ। ਉਸ ਦੇ ਕੋਚ ਗੁਰਵਿੰਦਰ ਸਿੰਘ ਨੇ ਰੋਜ਼ਦੀਪ ਦੇ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੀ ਪ੍ਰੇਰਨਾ ਦਿੱਤੀ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਸਕਣ। ਨਾਲ ਹੀ ਉਨ੍ਹਾਂ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਹੋਣਹਾਰ ਖਿਡਾਰੀਆਂ ਨੂੰ ਬੁਨਿਆਦੀ ਸਹੂਲਤਾਂ ਤੇ ਆਰਥਿਕ ਮਦਦ ਮੁਹੱਈਆ ਕਰਵਾਈ ਜਾਵੇ।

LEAVE A REPLY

Please enter your comment!
Please enter your name here