ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਅਲੌਕਿਕ ਦੀਪਮਾਲਾ/ ਸ਼ਰਧਾ ਨਾਲ ਮਨਾਇਆ 8ਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ/ ਦੀਪਮਾਲਾ ਤੇ ਆਤਿਸ਼ਬਾਜ਼ੀ ਨੇ ਪੇਸ਼ ਕੀਤਾ ਅਲੌਕਿਕ ਨਜ਼ਾਰਾ

0
1

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਸਮੇਂ ਧਾਰਮਿਕ ਸ਼ਰਧਾ ਅਤੇ ਰੂਹਾਨੀ ਮਾਹੌਲ ਦੇਖਣ ਨੂੰ ਮਿਲਿਆ। ਗੁਰੂ ਘਰ ਪਹੁੰਚੀਆਂ ਵੱਡੀ ਗਿਣਤੀ ਸੰਗਤਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਸਥਿਤ ਪਵਿੱਤਰ ਸਰੋਵਰ ਦੇ ਕਿਨਾਰਿਆਂ ‘ਤੇ ਦੀਪਮਾਲਾ ਕੀਤੀ ਗਈ। ਹਜ਼ਾਰਾਂ ਦੀ ਗਿਣਤੀ ਵਿੱਚ ਜਗਾਏ ਗਏ ਦੀਵਿਆਂ ਨਾਲ ਸ੍ਰੀ ਦਰਬਾਰ ਸਾਹਿਬ ਦਾ ਆਲਾ-ਦੁਆਲਾ ਰੌਸ਼ਨ ਹੋ ਗਿਆ ਅਤੇ ਸੁੰਦਰ ਨਜ਼ਾਰਾ ਦੇਖਣ ਨੂੰ ਮਿਲਿਆ। ਇਸੇ ਦੌਰਾਨ ਸ਼ਾਨਦਾਰ ਤੇ ਅਲੌਕਿਕ ਆਤਿਸ਼ਬਾਜ਼ੀ ਵੀ ਕੀਤੀ ਗਈ।
ਇਸ ਮੌਕੇ ਸੰਗਤਾਂ ਨੇ ਗੁਰੂ ਘਰ ਵਿੱਚ ਹਾਜ਼ਰੀ ਭਰਦਿਆਂ ਰਹਿਰਾਸ ਸਾਹਿਬ ਦੇ ਪਾਠ ਵਿੱਚ ਸ਼ਮੂਲੀਅਤ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਨਦਾਰ ਅਤੇ ਅਲੌਕਿਕ ਆਤਿਸ਼ਬਾਜ਼ੀ ਕੀਤੀ ਗਈ। ਆਤਿਸ਼ਬਾਜ਼ੀ ਦੌਰਾਨ ਅਸਮਾਨ ਵਿੱਚ ਬਣੇ ਰੰਗ-ਬਿਰੰਗੇ ਨਜ਼ਾਰਿਆਂ ਨੇ ਸੰਗਤਾਂ ਦਾ ਧਿਆਨ ਆਪਣੇ ਵੱਲ ਖਿੱਚਿਆ।
ਗੁਰਪੁਰਬ ਮੌਕੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਇਹ ਮਨਮੋਹਕ ਨਜ਼ਾਰਾ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਇਸ ਪਵਿੱਤਰ ਮੌਕੇ ਦੇ ਦਰਸ਼ਨ ਕੀਤੇ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਦੀਪਮਾਲਾ ਅਤੇ ਆਤਿਸ਼ਬਾਜ਼ੀ ਨੇ ਪੂਰੇ ਮਾਹੌਲ ਨੂੰ ਰੂਹਾਨੀ ਅਤੇ ਅਲੌਕਿਕ ਰੰਗ ਵਿੱਚ ਰੰਗ ਦਿੱਤਾ।

LEAVE A REPLY

Please enter your comment!
Please enter your name here