ਪੰਜਾਬ ਫਾਜਿਲਕਾ ’ਚ ਸੁਰੱਖਿਆ ਏਜੰਸੀਆਂ ਦਾ ਨਸ਼ੇ ਖਿਲਾਫ਼ ਐਕਸ਼ਨ/ ਨਾਕੇਬੰਦੀ ਦੌਰਾਨ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫਤਾਰ/ 150 ਕਰੋੜ ਦੱਸੀ ਜਾ ਰਹੀ ਬਰਾਮਦ ਹੈਰੋਇਨ ਦੀ ਕੀਮਤ By admin - August 9, 2026 0 1 Facebook Twitter Pinterest WhatsApp ਸੁਰੱਖਿਆ ਏਜੰਸੀਆਂ ਨੂੰ ਫਾਜ਼ਿਲਕਾ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਡੀ ਸਫਲਤਾ ਮਿਲੀ ਹੈ। ਬੀਐਸਐਫ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਲਗਭਗ 30 ਕਿਲੋ ਹੈਰੋਇਨ ਬਰਾਮਦ ਕੀਤੀ। ਜਾਣਕਾਰੀ ਅਨੁਸਾਰ ਬੀਐਸਐਫ ਅਤੇ ਕਾਊਂਟਰ ਇੰਟੈਲੀਜੈਂਸ ਦੀ ਇੱਕ ਸਾਂਝੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ਤੇ ਫਾਜ਼ਿਲਕਾ ਦੇ ਸ਼ਤੀਰਵਾਲਾ ਰੋਡ ‘ਤੇ ਵਿਸ਼ੇਸ਼ ਨਾਕੇਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ 53 ਪੈਕੇਟਾਂ ਵਿਚ ਪੈਕ ਕਰ ਕੇ ਰੱਖੀ 30 ਕਿੱਲੋ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਸਟੇਟ ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਸਤੀਸ਼ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪਿੰਡ ਨੂਰਸ਼ਾਹ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਅਤੇ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਹਸਤਾ ਕਲਾਂ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਫਾਜ਼ਿਲਕਾ ਪੁਲਿਸ ਸਟੇਸ਼ਨ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਪੁੱਛਗਿੱਛ ਦੌਰਾਨ, ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਹੈਰੋਇਨ ਦੀ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਹ ਕਿਸ ਨੂੰ ਪਹੁੰਚਾਉਣੀ ਸੀ। ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 150 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।