ਪੰਜਾਬ ਮੁੱਖ ਮੰਤਰੀ ਮਾਨ ਦਾ ਗੁਰਬਾਣੀ ਪ੍ਰਸਾਰਣ ‘ਤੇ ਵੱਡਾ ਬਿਆਨ/ ਗੁਰਬਾਣੀ ਪ੍ਰਸਾਰਨ ਨੂੰ ਪਾਬੰਦੀਮੁਕਤ ਕਰਨ ਦੀ ਵਕਾਲਤ/ ਕਿਹਾ, ਗੁਰਬਾਣੀ ਸਭ ਦੀ ਸਾਂਝੀ, ਬਿਨਾਂ ਰੋਕ-ਟੋਕ ਹੋਵੇ ਪ੍ਰਸਾਰਨ By admin - August 9, 2026 0 1 Facebook Twitter Pinterest WhatsApp ਮੁੱਖ ਮੰਤਰੀ ਭਗਵੰਤ ਮਾਨ ਨੇ ਸੱਚਖੰਡ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਰਬਾਣੀ ਪੂਰੀ ਮਾਨਵਤਾ ਲਈ ਸਰਵ-ਸਾਂਝੀ ਹੈ ਅਤੇ ਇਸ ਦੇ ਪ੍ਰਸਾਰਣ ਉੱਤੇ ਕਿਸੇ ਵੀ ਤਰ੍ਹਾਂ ਦਾ ਵਪਾਰਕ ਜਾਂ ਕਾਰੋਬਾਰੀ ਹਿੱਤ ਨਹੀਂ ਹੋਣਾ ਚਾਹੀਦਾ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਸਲ ਮਕਸਦ ਪੂਰੀ ਦੁਨੀਆ ਵਿੱਚ ਗੁਰਬਾਣੀ ਦਾ ਪਵਿੱਤਰ ਸੁਨੇਹਾ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਆਖਿਆ ਕਿ ਗੁਰਬਾਣੀ ਦੇ ਪ੍ਰਸਾਰਣ ਦਾ ਅਧਿਕਾਰ ਸਭ ਨੂੰ ਮਿਲਣਾ ਚਾਹੀਦਾ ਹੈ ਅਤੇ ਇਸ ਨੂੰ ਕਿਸੇ ਖ਼ਾਸ ਚੈਨਲ ਜਾਂ ਵਪਾਰਕ ਦਾਇਰੇ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ। ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰਾਂ ਨੂੰ ਲੈ ਕੇ ਵਪਾਰਕ ਹਿੱਤਾਂ ਨੂੰ ਪਹਿਲ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਮੰਗ ਕੀਤੀ ਕਿ ਬਿਨਾਂ ਕਿਸੇ ਵਪਾਰਕ ਸੌਦੇਬਾਜ਼ੀ ਦੇ ਗੁਰਬਾਣੀ ਦਾ ਪ੍ਰਸਾਰਣ ਮੁਫ਼ਤ ਸਾਰੇ ਮੀਡੀਆ ਪਲੇਟਫ਼ਾਰਮਾਂ ਲਈ ਉਪਲਬਧ ਹੋਣਾ ਚਾਹੀਦਾ ਹੈ, ਤਾਂ ਜੋ ਦੇਸ਼-ਵਿਦੇਸ਼ ਵਿੱਚ ਬੈਠੀ ਸਮੁੱਚੀ ਸੰਗਤ ਬਿਨਾਂ ਕਿਸੇ ਰੁਕਾਵਟ ਦੇ ਗੁਰਬਾਣੀ ਦਾ ਆਨੰਦ ਮਾਣ ਸਕੇ। ਉਨ੍ਹਾਂ ਕਿਹਾ ਕਿ ਗੁਰਬਾਣੀ ਸਭ ਦੀ ਸਾਂਝੀ ਹੈ, ਇਸ ਲਈ ਗੁਰਬਾਣੀ ਦੇ ਪ੍ਰਸਾਰਣ ਦਾ ਅਧਿਕਾਰ ਵੀ ਸਾਰਿਆਂ ਨੂੰ ਹੋਣਾ ਚਾਹੀਦਾ ਹੈ। https://knocknews.tv/wp-content/uploads/2026/08/WhatsApp-Video-2026-08-09-at-8.48.21-AM.mp4