ਪੰਜਾਬ ਪਟਿਆਲਾ ਨੇੜੇ ਨਸ਼ਾ ਵਿੱਕਣ ਦੀ ਵੀਡੀਓ ਵਾਇਰਲ/ ਪਿੰਡ ਦੁੱਧੜ ’ਚ ਨਸ਼ਾ ਵਿੱਕਣ ਦੇ ਇਲਜ਼ਾਮ/ ਪਿੰਡ ਵਾਸੀਆਂ ਨੇ ਫੜ ਕੇ ਕੀਤਾ ਪੁਲਿਸ ਹਵਾਲੇ By admin - August 9, 2026 0 2 Facebook Twitter Pinterest WhatsApp ਪਟਿਆਲਾ ਸ਼ਹਿਰ ਅੰਦਰ ਨਸ਼ੇ ਵਿੱਕਣ ਦੀਆਂ ਘਟਨਾਵਾਂ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਅਜਿਹਾ ਹੀ ਮਾਮਲਾ ਨੇੜਲੇ ਪਿੰਡ ਦੁੱਧੜ ਤੋਂ ਸਾਹਮਣੇ ਆਇਆ ਹੈ, ਜਿੱਥੇ ਸਥਾਨਕ ਵਾਸੀਆਂ ਨੇ ਨਸ਼ਾ ਕਰਦੇ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਸਥਾਨਕ ਵਾਸੀਆਂ ਨੇ ਵੀਡੀਓ ਵੀ ਬਣਾਈ, ਜਿਸ ਵਿਚ ਨੌਜਵਾਨ ਨਸ਼ੇ ਸਮੇਤ ਦਿਖਾਈ ਦੇ ਰਹੇ ਹਨ। ਪਿੰਡ ਵਾਸੀਆਂ ਨੇ ਨੌਜਵਾਨਾਂ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪਿੰਡ ਵਿੱਚ ਕਥਿਤ ਤੌਰ ’ਤੇ ਚਿੱਟਾ, ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਆਸਾਨੀ ਨਾਲ ਮਿਲ ਰਹੇ ਹਨ। ਪਿੰਡ ਵਾਸੀਆਂ ਮੁਤਾਬਕ ਨਸ਼ੇ ਦੀ ਵਿਕਰੀ ਤੋਂ ਪਰੇਸ਼ਾਨ ਕੁਝ ਲੋਕਾਂ ਨੇ ਕਥਿਤ ਤੌਰ ’ਤੇ ਨਸ਼ਾ ਵੇਚਣ ਵਾਲੇ ਕੁਝ ਨੌਜਵਾਨਾਂ ਨੂੰ ਫੜ ਲਿਆ। ਇਸ ਦੌਰਾਨ ਉਨ੍ਹਾਂ ਤੋਂ ਉਠਕ-ਬੈਠਕ ਵੀ ਕਰਵਾਈ ਗਈ ਅਤੇ ਬਾਅਦ ਵਿੱਚ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ। ਪਿੰਡ ਵਾਸੀਆਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਪਿੰਡ ਵਿੱਚ ਨਸ਼ੇ ਦੀ ਕਥਿਤ ਵਿਕਰੀ ’ਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇ। ਹਾਲਾਂਕਿ, ਨਸ਼ਾ ਵੇਚਣ ਦੇ ਦੋਸ਼ਾਂ ਦੀ ਪੁਲਿਸ ਜਾਂਚ ਅਤੇ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ ਪਰ ਸਾਹਮਣੇ ਆਈ ਵੀਡੀਓ ਨਸ਼ਿਆਂ ਖਿਲਾਫ ਸਖਤੀ ’ਤੇ ਵੱਡੇ ਸਵਾਲ ਖੜ੍ਹੇ ਕਰਦੀ ਹੈ। https://knocknews.tv/wp-content/uploads/2026/08/4.mp4