ਪੰਜਾਬ ਫਰੀਦਕੋਟ ਜੇਲ੍ਹ ’ਚੋਂ 6 ਮੋਬਾਈਲ ਫੋਨ ਬਰਾਮਦ/ ਅਚਨਚੇਤ ਚੈਕਿੰਗ ਦੌਰਾਨ ਹੋਈ ਬਰਾਮਦਗੀ/ 4 ਬੰਦੀਆਂ ਖਿਲਾਫ਼ ਕੇਸ ਦਰਜ By admin - August 10, 2026 0 1 Facebook Twitter Pinterest WhatsApp ਫਰੀਦਕੋਟ ਦੀ ਕੇਂਦਰੀ ਜੇਲ੍ਹ ਵਿੱਚ ਜੇਲ੍ਹ ਗਾਰਦ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ 6 ਮੋਬਾਈਲ ਫੋਨ ਅਤੇ ਸਿਮ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਫਰੀਦਕੋਟ ਦੇ ਐੱਸਐੱਚਓ ਰਾਜਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਜੇਲ੍ਹ ਫਰੀਦਕੋਟ ਦੇ ਸਹਾਇਕ ਸੁਪਰਡੈਂਟ ਗੁਰਮੇਲ ਸਿੰਘ ਵੱਲੋਂ ਪੁਲਿਸ ਨੂੰ ਇੱਕ ਪੱਤਰ ਭੇਜਿਆ ਗਿਆ ਸੀ। ਪੱਤਰ ਅਨੁਸਾਰ ਬੈਰਕਾਂ ਦੀ ਤਲਾਸ਼ੀ ਦੌਰਾਨ ਬਲਾਕ ਨੰਬਰ 5 ਦੀ ਬੈਰਕ ਨੰਬਰ 14 ਵਿੱਚ ਤਲਾਸ਼ੀ ਲੈਣ ’ਤੇ ਬੰਦੀਆਂ ਪਾਸੋਂ 5 ਟੱਚ ਸਕਰੀਨ ਮੋਬਾਈਲ ਫੋਨ, 1 ਕੀਪੈਡ ਮੋਬਾਈਲ ਫੋਨ ਅਤੇ ਸਿਮ ਬਰਾਮਦ ਹੋਏ ਹਨ। ਪੁਲਿਸ ਨੇ 4 ਹਲਾਵਾਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਅਕਾਸ਼ਦੀਪ ਸਿੰਘ ਵਾਸੀ ਜ਼ਿਲ੍ਹਾ ਮੋਗਾ, ਕੈਦੀ ਲਖਵੀਰ ਸਿੰਘ ਉਰਫ਼ ਲਖਵਿੰਦਰ ਵਾਸੀ ਜ਼ਿਲ੍ਹਾ ਮੋਗਾ, ਹਵਾਲਾਤੀ ਅਮਨਦੀਪ ਸਿੰਘ ਵਾਸੀ ਜ਼ਿਲ੍ਹਾ ਫਿਰੋਜ਼ਪੁਰ ਅਤੇ ਹਵਾਲਾਤੀ ਹਰਪ੍ਰੀਤ ਸਿੰਘ ਵਾਸੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਜੇਲ੍ਹ ਅੰਦਰ ਮੋਬਾਈਲ ਫੋਨ ਕਿਵੇਂ ਪਹੁੰਚੇ ਅਤੇ ਇਨ੍ਹਾਂ ਦੀ ਵਰਤੋਂ ਕਿਸ ਮਕਸਦ ਲਈ ਕੀਤੀ ਜਾ ਰਹੀ ਸੀ।