ਪੰਜਾਬ ਗੁਰਦਾਸਪੁਰ ਦੇ ਪਿੰਡ ਨਾਰਦਾ ਵਿਖੇ ਖੂਨੀ ਝੜਪ/ ਝਗੜੇ ’ਚ ਦੋਵੇਂ ਧਿਰਾਂ ਦੇ ਕਈ ਜਣੇ ਜ਼ਖਮੀ/ ਪੁਲਿਸ ਕਰ ਰਹੀ ਮਾਮਲੇ ਦੀ ਜਾਂਚ By admin - August 10, 2026 0 1 Facebook Twitter Pinterest WhatsApp ਗੁਰਦਾਸਪੁਰ ਦੇ ਹਲਕਾ ਦੀਨਾਨਗਰ ਦੇ ਪਿੰਡ ਨਾਰਦਾਂ ਵਿਖੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਦੋ ਧਿਰਾਂ ਵਿਚਾਲੇ ਹਿੰਸਕ ਝੜਪ ਹੋ ਗਈ। ਇਸ ਝਗੜੇ ਵਿਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਦੋਵੇ ਧਿਰਾਂ ਨੇ ਇਕ-ਦੂਜੇ ਤੇ ਹਮਲਾ ਕਰਨ ਦੇ ਇਲਜ਼ਾਮ ਲਾਉਂਦਿਆਂ ਇਨਸਾਫ ਮੰਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਖ਼ਮੀ ਹੋਏ ਪਹਿਲੀ ਧਿਰ ਦੇ ਨੌਜਵਾਨ ਰਾਹੁਲ ਮਸੀਹ ਨੇ ਘਟਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸ਼ਾਮ ਨੂੰ ਕੰਮ ਤੋਂ ਪਰਤ ਕੇ ਘਰ ਖਾਣਾ ਖਾ ਰਿਹਾ ਸੀ, ਜਦੋਂ ਉਸ ਨੂੰ ਬਾਹਰੋਂ ਕਿਸੇ ਨੇ ਸੂਚਨਾ ਦਿੱਤੀ ਕਿ ਉਸ ਦੇ ਚਾਚੇ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਜਦੋਂ ਉਹ ਮੌਕੇ ‘ਤੇ ਪਹੁੰਚਿਆ ਤਾਂ ਕੁਝ ਵਿਅਕਤੀ ਉਸ ਦੇ ਚਾਚੇ ‘ਤੇ ਹਮਲਾ ਕਰ ਰਹੇ ਸਨ। ਬਚਾਅ ਕਰਨ ਦੀ ਕੋਸ਼ਿਸ਼ ਕਰਨ ‘ਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਵੀ ਵਾਰ ਕਰ ਦਿੱਤੇ, ਜਿਸ ਨਾਲ ਉਹ ਅਤੇ ਉਸ ਦਾ ਚਾਚਾ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਰਾਹੁਲ ਮਸੀਹ ਨੇ ਦੋਸ਼ ਲਗਾਇਆ ਕਿ ਹਮਲਾਵਰਾਂ ਦੇ ਹੌਸਲੇ ਇਸ ਕਦਰ ਬੁਲੰਦ ਸਨ ਕਿ ਜਦੋਂ ਪਰਿਵਾਰਕ ਮੈਂਬਰ ਇਲਾਜ ਦੌਰਾਨ ਉਸ ਨੂੰ ਸਕੈਨ ਕਰਵਾਉਣ ਲਈ ਲੈ ਕੇ ਜਾਣ ਲੱਗੇ, ਤਾਂ ਉਕਤ ਵਿਅਕਤੀਆਂ ਨੇ ਸਿਵਲ ਹਸਪਤਾਲ ਦੀ ਐਮਰਜੈਂਸੀ ਦੇ ਬਾਹਰ ਵੀ ਉਨ੍ਹਾਂ ‘ਤੇ ਮੁੜ ਹਮਲਾ ਕਰ ਦਿੱਤਾ। ਪੀੜਤ ਅਨੁਸਾਰ ਹਮਲਾਵਰਾਂ ਵਿੱਚੋਂ ਚਾਰ ਨੌਜਵਾਨ ਉਨ੍ਹਾਂ ਦੇ ਹੀ ਪਿੰਡ ਦੇ ਹਨ, ਜਦਕਿ ਬਾਕੀ ਨੌਜਵਾਨ ਬਾਹਰੋਂ ਬੁਲਾਏ ਗਏ ਸਨ। ਪੀੜਤ ਪਰਿਵਾਰ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ। ਦੂਜੇ ਪਾਸੇ, ਜਦੋਂ ਇਸ ਸਬੰਧੀ ਦੂਜੀ ਧਿਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੇ ‘ਤੇ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਸਿਰੇ ਤੋਂ ਨਕਾਰ ਦਿੱਤਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪਿੰਡ ਨਾਰਦਾ ਵਿੱਚ ਵਾਪਰੀ ਇਸ ਘਟਨਾ ਨੂੰ ਲੈ ਕੇ ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ ’ਤੇ ਗੰਭੀਰ ਦੋਸ਼ ਲਗਾਏ ਗਏ ਹਨ। ਦੋਵਾਂ ਪੱਖਾਂ ਦੇ ਵਿਅਕਤੀਆਂ ਦੇ ਜ਼ਖ਼ਮੀ ਹੋਣ ਕਾਰਨ ਮਾਮਲਾ ਗੰਭੀਰ ਬਣਿਆ ਹੋਇਆ ਹੈ। ਇਸ ਲਈ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ।ਕਿ ਮਾਮਲੇ ਦੀ ਨਿਰਪੱਖ ਅਤੇ ਬਿਨਾਂ ਕਿਸੇ ਪੱਖਪਾਤ ਦੇ ਜਾਂਚ ਕੀਤੀ ਜਾਵੇ, ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇ ਅਤੇ ਜਾਂਚ ਦੌਰਾਨ ਦੋਸ਼ ਸਾਬਤ ਹੋਣ ’ਤੇ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ।