ਗੁਰਦਾਸਪੁਰ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ/ ਮੁੱਖ ਮੰਤਰੀ ਤੀਰਥ ਯਾਤਰਾ ਲਈ ਮਿਲੇ ਤਿੰਨ ਨਵੇਂ ਰੂਟ/ ਹਲਕਾ ਇੰਚਾਰਜ ਰਮਨ ਬਹਿਲ ਨੇ ਸਾਂਝਾ ਕੀਤੀ ਜਾਣਕਾਰੀ

0
2

 

ਪੰਜਾਬ ਸਰਕਾਰ ਨੇ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਤਿੰਨ ਨਵੇਂ ਰੂਟ ਅਲਾਟ ਕੀਤੇ ਹਨ। ਇਨ੍ਹਾਂ ਰੂਟਾਂ ਜ਼ਰੀਏ ਲੋਕ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਦੀ ਯਾਤਰਾ ਕਰ ਸਕਣਗੇ। ਇਸ ਸਬੰਧੀ ਜਾਣਕਾਰੀ ਸਾਂਝਾ ਕਰਦਿਆਂ ਪਾਰਟੀ ਦੇ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਇਸ ਤਹਿਤ ਪਹਿਲੀ ਬੱਸ 12 ਅਗਸਤ ਨੂੰ ਹਰਿਦੁਆਰ-ਰਿਸ਼ੀਕੇਸ਼ ਲਈ ਰਵਾਨਾ ਹੋਵੇਗੀ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ  ਤਹਿਤ ਗੁਰਦਾਸਪੁਰ ਵਿਧਾਨ ਸਭਾ ਹਲਕੇ ਤੋਂ ਹਰ ਮਹੀਨੇ 10 ਬੱਸਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੁੰਦੀਆਂ ਹਨ ਅਤੇ ਹੁਣ ਤੱਕ ਗੁਰਦਾਸਪੁਰ ਵਿਧਾਨ ਸਭਾ ਹਲਕੇ ਤੋਂ 47 ਬੱਸਾਂ ਤੀਰਥ ਯਾਤਰਾ ’ਤੇ ਜਾ ਚੁੱਕੀਆਂ ਹਨ। ਇਨ੍ਹਾਂ ਬੱਸਾਂ ਰਾਹੀਂ ਸੰਗਤਾਂ ਨੂੰ ਸ੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ-ਏ-ਖਾਲਸਾ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ ਪਰ ਹੁਣ ਇਸ ਵਿੱਚ ਤਿੰਨ ਹੋਰ ਨਵੇਂ ਰੂਟ ਮਨਜ਼ੂਰ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੇਂ ਰੂਟਾਂ ਵਿੱਚੋਂ ਹਰਿਦੁਆਰ-ਰਿਸ਼ੀਕੇਸ਼ ਲਈ ਪਹਿਲੀ ਬੱਸ 12 ਅਗਸਤ ਨੂੰ ਗੁਰਦਾਸਪੁਰ ਵਿਧਾਨ ਸਭਾ ਹਲਕੇ ਤੋਂ ਰਵਾਨਾ ਹੋਵੇਗੀ। ਇਸ ਯਾਤਰਾ ਲਈ ਹੁਣ ਤੱਕ 33 ਯਾਤਰੀਆਂ ਦੇ ਨਾਮ ਦਰਜ ਹੋ ਚੁੱਕੇ ਹਨ। ਇਸ ਯਾਤਰਾ ਦਾ ਵਿਸਥਾਰਪੂਰਵਕ ਸ਼ਡਿਊਲ ਆਉਣ ਵਾਲੇ ਸਮੇਂ ਵਿੱਚ ਸਾਂਝਾ ਕੀਤਾ ਜਾਵੇਗਾ। ਫਿਲਹਾਲ ਇਹ ਯਾਤਰਾ ਦੋ ਰਾਤਾਂ ਅਤੇ ਤਿੰਨ ਦਿਨਾਂ ਦੀ ਹੋਵੇਗੀ।

LEAVE A REPLY

Please enter your comment!
Please enter your name here