ਪੰਜਾਬ ਸ੍ਰੀ ਦਰਬਾਰ ਸਾਹਿਬ ਵਿਖੇ ਨਸਮਤਕ ਹੋਏ ਤਰਨਜੀਤ ਸੰਧੂ/ ਗੁਰੂ ਘਰ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ/ ਨੌਜਵਾਨਾਂ ਨੂੰ ਇਤਿਹਾਸ ਨਾਲ ਜੁੜਨ ਦਾ ਦਿੱਤਾ ਸੁਨੇਹਾ By admin - August 10, 2026 0 1 Facebook Twitter Pinterest WhatsApp ਭਾਜਪਾ ਆਗੂ ਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਨਾਲ ਉਨ੍ਹਾਂ ਦਾ ਪੁਰਾਣਾ ਪਿਛੋਕੜ ਅਤੇ ਪਰਿਵਾਰਕ ਲਗਾਅ ਹੈ ਅਤੇ ਜਦੋਂ ਵੀ ਉਹ ਅੰਮ੍ਰਿਤਸਰ ਆਉਂਦੇ ਹਨ ਤਾਂ ਦਰਬਾਰ ਸਾਹਿਬ ਮੱਥਾ ਟੇਕਣਾ ਉਨ੍ਹਾਂ ਦੀ ਪਰੰਪਰਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਆਪਣੀ ਸ਼ਾਨਦਾਰ ਵਿਰਾਸਤ ਅਤੇ ਇਤਿਹਾਸ ਨਾਲ ਜੁੜਣ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਦੇ ਵਿਕਾਸ ਅਤੇ ਨੌਜਵਾਨਾਂ ਦੇ ਸ਼ਕਤੀਕਰਨ ‘ਤੇ ਧਿਆਨ ਦੇਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਿੱਖ ਇਤਿਹਾਸ ਦੇ ਅਹਿੰਸਕ ਮੋਰਚਿਆਂ, ਵਿਸ਼ੇਸ਼ ਤੌਰ ‘ਤੇ ‘ਗੁਰੂ ਕਾ ਬਾਗ’ ਅਤੇ ‘ਚਾਬੀਆਂ ਵਾਲੇ ਮੋਰਚੇ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ 1920 ਤੋਂ 1926 ਤੱਕ ਅੰਗਰੇਜ਼ੀ ਹਕੂਮਤ ਖ਼ਿਲਾਫ਼ ਚਲਾਏ ਗਏ ਦੇਸ਼ ਦੇ ਪਹਿਲੇ ਸਫ਼ਲ ਅਹਿੰਸਕ ਮੋਰਚੇ ਸਨ। ਇਨ੍ਹਾਂ ਮੋਰਚਿਆਂ ਵਿੱਚ ਸਿੱਖ, ਹਿੰਦੂ ਅਤੇ ਮੁਸਲਮਾਨ ਸਾਰਿਆਂ ਨੇ ਰਲ ਕੇ ਹਿੱਸਾ ਲਿਆ ਸੀ। ਆਪਣੇ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦਰਬਾਰ ਸਾਹਿਬ ਤੋਂ ਬਾਅਦ ਉਹ ਦੁਰਗਿਆਨਾ ਮੰਦਰ ਅਤੇ ਭਗਵਾਨ ਵਾਲਮੀਕਿ ਮੰਦਰ ਵਿਖੇ ਵੀ ਨਤਮਸਤਕ ਹੋਣਗੇ। ਇਸ ਤੋਂ ਇਲਾਵਾ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਇੱਕ ਇਤਿਹਾਸਕ ਨਾਟਕ ਵਿੱਚ ਵੀ ਸ਼ਿਰਕਤ ਕਰਨਗੇ। ਸਿੱਖਿਆ ਦੇ ਮਹੱਤਵ ‘ਤੇ ਚਰਚਾ ਕਰਦਿਆਂ ਉਨ੍ਹਾਂ 1917 ਵਿੱਚ ਸਰਹਾਲੀ ਵਿਖੇ ਸਥਾਪਿਤ ਸਕੂਲ ਦੀ ਉਦਾਹਰਣ ਦਿੱਤੀ, ਜਿੱਥੋਂ ਪੜ੍ਹ ਕੇ ਕਈ ਦੇਸ਼ ਪ੍ਰਸਿੱਧ ਜਰਨੈਲ, ਓਲੰਪੀਅਨ ਅਤੇ ਉਪ-ਕੁਲਪਤੀ ਨਿਕਲੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਸਿੱਖਿਆ ਅਤੇ ਤਕਨਾਲੋਜੀ ਹੀ ਸਭ ਤੋਂ ਵੱਡਾ ਜ਼ਰੀਆ ਹਨ। ਉਨ੍ਹਾਂ ਨੇ ਖੁਸ਼ੀ ਜ਼ਾਹਰ ਕੀਤੀ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50 ਵਿਦਿਆਰਥੀ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ 6 ਹਫ਼ਤਿਆਂ ਦੀ ਸਿਖਲਾਈ ਪੂਰੀ ਕਰ ਰਹੇ ਹਨ। ਬਾਈਟ