ਗੁਰਦਾਸਪੁਰ ਦੇ ਕਲਾਨੌਰ ਸਥਿਤ ਗਊਸ਼ਾਲਾ ਦੇ ਮੰਦੇ ਹਾਲ/ ਤਿੰਨ ਦਿਨਾਂ ਦੌਰਾਨ 21 ਪਸ਼ੂਆਂ ਦੀ ਮੌਤ/ ਗਊ ਸੇਵਕਾ ਤੇ ਪਸ਼ੂ ਪ੍ਰੇਮੀਆਂ ’ਚ ਭਾਰੀ ਰੋਸ

0
1

ਗੁਰਦਸਪੁਰ ਦੇ ਕਲਾਨੌਰ ਦੀ ਗਊਸ਼ਾਲਾ ਵਿੱਚ ਪਸ਼ੂਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਗਊਸ਼ਾਲਾ ਵਿੱਚ ਪਿਛਲੇ ਤਿੰਨ ਦਿਨਾਂ ਦੌਰਾਨ 21 ਪਸ਼ੂਆਂ ਦੀ ਮੌਤ ਹੋਣ ਦੀ ਸੂਚਨਾ ਸਾਹਮਣੇ ਆਉਣ ਤੋਂ ਬਾਅਦ ਗਊ ਸੇਵਕਾਂ ਅਤੇ ਪਸ਼ੂ ਪ੍ਰੇਮੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਗਊਸ਼ਾਲਾ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਗਊ ਸੇਵਕਾਂ ਵੱਲੋਂ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ ਜਾ ਰਹੇ ਹਨ। ਪਸ਼ੂਆਂ ਪ੍ਰੇਮੀਆਂ ਨੇ ਘਟਨਾ ਦੀ ਜਾਂਚ ਦੇ ਨਾਲ ਨਾਲ ਗਊਸ਼ਾਲਾਂ ਅੰਦਰਲੇ ਪ੍ਰਬੰਧ ਸੁਧਾਰਨ ਦੀ ਮੰਗ ਕੀਤੀ ਹੈ ਤਾਂ ਜੋ ਬੇਜ਼ੁਬਾਨਾਂ ਦੀਆਂ ਜਾਨਾਂ ਬਚਾਈਆਂ ਜਾ ਸਕਣ।
ਗਊ ਸੇਵਕਾਂ ਵਰਿੰਦਰ ਕੁਮਾਰ ਦਾ ਕਹਿਣਾ ਹੈ ਕਿ ਗਊਸ਼ਾਲਾ ਵਿੱਚ ਪਸ਼ੂਆਂ ਦੀ ਸਾਂਭ-ਸੰਭਾਲ, ਚਾਰੇ, ਪਾਣੀ ਅਤੇ ਇਲਾਜ ਦੇ ਪੁਖਤਾ ਪ੍ਰਬੰਧ ਹੋਣੇ ਚਾਹੀਦੇ ਹਨ, ਪਰ ਮੌਜੂਦਾ ਹਾਲਾਤ ਬੇਹੱਦ ਚਿੰਤਾਜਨਕ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਜੇਕਰ ਸਮੇਂ ਸਿਰ ਪਸ਼ੂਆਂ ਵੱਲ ਧਿਆਨ ਦਿੱਤਾ ਜਾਂਦਾ ਤਾਂ ਇੰਨੀ ਵੱਡੀ ਗਿਣਤੀ ਵਿੱਚ ਪਸ਼ੂਆਂ ਦੀ ਮੌਤ ਨਾ ਹੁੰਦੀ।
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਗਊ ਸੇਵਕਾਂ ਨੇ ਪ੍ਰਸ਼ਾਸਨ ਨੂੰ ਤੁਰੰਤ ਗਊਸ਼ਾਲਾ ਦੇ ਹਾਲਾਤ ਸੁਧਾਰਨ, ਪਸ਼ੂਆਂ ਲਈ ਚਾਰੇ-ਪਾਣੀ ਅਤੇ ਇਲਾਜ ਦੇ ਪ੍ਰਬੰਧ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਉਹ ਨੈਸ਼ਨਲ ਹਾਈਵੇ-354 ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਗਊ ਸੇਵਕਾਂ ਨੇ ਪ੍ਰਸ਼ਾਸਨ ਨੂੰ ਇਸ ਮਾਮਲੇ ’ਤੇ ਤੁਰੰਤ ਧਿਆਨ ਦੇਣ ਦਾ ਅਲਟੀਮੇਟਮ ਦਿੱਤਾ ਹੈ।

LEAVE A REPLY

Please enter your comment!
Please enter your name here