ਪੰਜਾਬ ਬਲਤੇਜ ਪੰਨੂ ਦਾ ਹਰਭਜਨ ਸਿੰਘ ‘ਤੇ ਤਿੱਖਾ ਹਮਲਾ/ ਬਿਨਾਂ ਤਸਦੀਕ ਵੀਡੀਓ ‘ਤੇ ਅਪਲੋਡ ਕਰਨ ਦੀ ਨਿੰਦਾ/ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੇ ਇਲਜ਼ਾਮ By admin - August 11, 2026 0 2 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਦੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਚੰਡੀਗੜ੍ਹ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਹਰਭਜਨ ਸਿੰਘ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਕੇ ਭਾਜਪਾ ਵਿਚ ਚਲੇ ਗਏ ਅਤੇ ਹੁਣ ਆਪਣੇ ਪੇਜ ਤੇ ਨਸ਼ਿਆਂ ਬਾਰੇ ਫਰਜੀ ਵੀਡੀਓ ਅਪਲੋਡ ਕਰ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਭਜਨ ਸਿੰਘ ਇਹ ਸਾਰਾ ਕੁੱਝ ਭਾਜਪਾ ਦੇ ਇਸ਼ਾਰੇ ਤੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਜੀ ਨੇ ਇਹ ਵੀਡੀਓ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਦੇ ਅੰਕੜਿਆਂ ਨੂੰ ਝੁਠਲਾਉਣ ਖਾਤਰ ਕੀਤੀ ਹੈ ਪਰ ਉਹ ਆਪਣੇ ਮਕਸਦ ਵਿਚ ਕਾਮਯਾਬ ਨਹੀਂ ਹੋ ਸਕਣਗੇ।