ਰੋਪੜ ’ਚ ਬੀਜੇਪੀ ਦੀ ਵਿਸ਼ਾਲ ਤਿਰੰਗਾ ਯਾਤਰਾ/ ਪੰਜਾਬ ਪ੍ਰਧਾਨ ਢਿੱਲੋਂ ਸਮੇਤ ਕਈ ਆਗੂ ਰਹੇ ਮੌਜੂਦ/ ਕਿਹਾ, ਸਾਰੀਆਂ ਸੀਟਾਂ ’ਤੇ ਇਕੱਲੇ ਚੋਣ ਲੜੇਗੀ ਭਾਜਪਾ

0
1

ਪੰਜਾਬ ਭਾਜਪਾ ਵੱਲੋਂ ਅੱਜ ਰੋਪੜ ਵਿਖੇ ਘਰ ਘਰ ਤਿਰੰਗਾ ਮੁਹਿੰਮ ਤਹਿਤ ਤਿਰੰਗਾ ਯਾਤਰਾ ਕੱਢੀ ਗਈ। ਇਸ ਯਾਤਰਾ ਵਿਚ ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦਿੱਲੀ ਭਾਵਨਾ ਤਹਿਤ ਬੀਜੇਪੀ ਦੀ ਕੋਸ਼ਿਸ਼ ਹੈ ਕਿ ਇਸ ਆਜ਼ਾਦੀ ਦਿਵਸ ਮੌਕੇ ਹਰ ਘਰ ਤਿਰੰਗਾ ਲਹਿਰਾਇਆ ਜਾਵੇ ਜਿਸ ਨੂੰ ਮੁੱਖ ਰੱਖਦਿਆਂ ਅੱਜ ਰੋਪੜ ਵਿੱਚ ਤਿਰੰਗਾ ਯਾਤਰਾ ਕੱਢੀ ਗਈ ਹੈ। ਅਕਾਲੀ ਦਲ ਨਾਲ ਗਠਜੋਠ ਬਾਰੇ ਪੁਛੇ ਜਾਣ ਤੇ ਉਨ੍ਹਾਂ ਕਿਹਾ ਕਿ ਭਾਜਪਾ ਕਿਸੇ ਨਾਲ ਵੀ ਗੱਠਜੋੜ ਨਹੀਂ ਕਰੇਗੀ ਅਤੇ ਸਾਰੀਆਂ 117 ਸੀਟਾਂ ਤੇ ਪੂਰੀ ਤਿਆਰੀ ਨਾਲ ਚੋਣ ਲੜੇਗੀ। ਇਸੇ ਦੌਰਾਨ ਉਨ੍ਹਾਂ ਨੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਤੇ ਤਿੱਖੇ ਹਮਲੇ ਵੀ ਕੀਤੇ।

LEAVE A REPLY

Please enter your comment!
Please enter your name here