ਫਰੀਦਕੋਟ ਪੁਲਿਸ ਦਾ ਫਿਰੌਤੀ ਮੰਗਣ ਮਾਮਲੇ ’ਚ ਐਕਸ਼ਨ/ ਖੁਦ ਨੂੰ ਗੈਂਗਸਟਰ ਦੱਸਣ ਵਾਲੇ ਦੋ ਮੁਲਜ਼ਮ ਕਾਬੂ/ ਮੈਡੀਕਲ ਸਟੋਰ ਮਾਲਕ ਤੋਂ ਮੰਗੀ ਸੀ 10 ਲੱਖ ਦੀ ਫਿਰੌਤੀ

0
1

ਫਰੀਦਕੋਟ ਪੁਲਿਸ ਨੇ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦੇ ਨਾਮ ਤੇ ਫਿਰੌਤੀਆਂ ਮੰਗਣ ਵਾਲੇ ਦੋ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਵਾਂ ਨੇ ਖੁਦ ਨੂੰ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਗ ਦੇ ਮੈਂਬਰ ਦੱਸ ਕੇ ਮੈਡੀਕਲ ਸਟੋਰ ਮਾਲਕ ਤੋਂ 10 ਲੱਖ ਫਿਰੌਤੀ ਮੰਗੀ ਸੀ। ਮੁਲਜ਼ਮਾਂ ਦੀ ਪਛਾਣ ਅਰੁਣ ਕੁਮਾਰ ਪੁੱਤਰ ਪ੍ਰਮੋਦ ਕੁਮਾਰ, ਪੰਕਜ ਉਰਫ ਭੁੱਲਾ ਪੁੱਤਰ ਦੇਵਕੀ ਨੰਦਨ ਵਾਸੀ ਕੋਟਕਪੂਰਾ ਵਜੋ ਹੋਈ ਹੈ। ਪੁਲਿਸ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਇਨ੍ਹਾਂ ਦਾ ਸਾਥ ਦੇਣ ਵਾਲੇ ਭਿੰਦਾ ਗਿੱਲ ਨਾਮ ਦੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਕਰੁਨ ਅਰੋੜਾ ਉਰਫ਼ ਬਿੰਨੀ, ਵਾਸੀ ਕੋਟਕਪੂਰਾ, ਜੋ ਜੈਤੋ ਰੋਡ ਵਿਖੇ ਇੱਕ ਮੈਡੀਕਲ ਸਟੋਰ ਚਲਾਉਂਦਾ ਹੈ, ਜਿਸਨੇ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਮਿਤੀ 07-08-2026 ਦੀ ਸਵੇਰ ਉਹ ਆਪਣੀ ਦੁਕਾਨ ਖੋਲ੍ਹਣ ਲਈ ਪਹੁੰਚਿਆ ਤਾਂ ਦੁਕਾਨ ਦੇ ਅੰਦਰ ਫਰਸ਼ ’ਤੇ ਇੱਕ ਪੀਲੇ ਰੰਗ ਦਾ ਲਿਫ਼ਾਫ਼ਾ ਪਿਆ ਮਿਲਿਆ। ਲਿਫ਼ਾਫ਼ੇ ਵਿੱਚੋਂ ਇੱਕ ਟਾਈਪਸ਼ੁਦਾ ਲਿਖਤ ਬਰਾਮਦ ਹੋਈ, ਜਿਸ ਵਿੱਚ ਆਪਣੇ ਆਪ ਨੂੰ “ਗੋਲਡੀ ਬਰਾੜ ਗਰੁੱਪ” ਅਤੇ “ਲਾਰੈਂਸ ਬਿਸ਼ਨੋਈ ਗੈਂਗ” ਨਾਲ ਸਬੰਧਤ ਦੱਸਣ ਵਾਲੇ ਅਣਪਛਾਤੇ ਵਿਅਕਤੀਆਂ ਵੱਲੋਂ 10 ਲੱਖ ਰੁਪਏ ਦੀ ਕਥਿਤ ਪ੍ਰੋਟੈਕਸ਼ਨ ਮਨੀ/ਫਿਰੌਤੀ ਦੀ ਮੰਗ ਕੀਤੀ ਗਈ ਸੀ।
ਜਿਸ ਦੌਰਾਨ ਟੈਕਨੀਕਲ ਇੰਨਪੁੱਟ ਅਤੇ ਹਿਊਮਨ ਇੰਟੈਲੀਜੈਸ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾ ਵੱਲੋ ਗ੍ਰਿਫਤਾਰ ਕੀਤਾ ਗਿਆ ਹੈ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀਆਂ ਪਾਸੋ ਬਾਰੀਕੀ ਨਾਲ ਜਾਚ ਕਰਨ ਲਈ ਪੁੱਛਗਿੱਛ ਕੀਤੀ ਜਾ ਸਕੇ। ਉਹਨਾ ਦੱਸਿਆ ਕਿ ਮੁੱਢਲੀ ਤਫਤੀਸ਼ ਦੌਰਾਨ ਵਜਾ ਰੰਜਿਸ਼ ਇਹ ਸਾਹਮਣੇ ਆਈ ਹੈ ਕਿ ਮੁੱਖ ਦੋਸ਼ੀ ਅਰੁਣ ਕੁਮਾਰ ਪੁੱਤਰ ਪ੍ਰਮੋਦ ਕੁਮਾਰ,ਪੰਕਜ ਉਰਫ ਭੁੱਲਾ ਪੁੱਤਰ ਦੇਵਕੀ ਨੰਦਨ ਪੁੱਤਰ ਜੋਧਾ ਰਾਮ ਵਾਸੀ ਮੁਹੱਲਾ ਹਰਨਾਮਪੁਰਾ ਨੇੜੇ ਲਾਟੂ ਐਮ ਸੀ ਦਾ ਘਰ ਕੋਟਕਪੂਰਾ ਵੱਲੋ ਪੈਸਿਆ ਦੇ ਲਾਲਚ ਵਿੱਚ ਆਉਣ ਕਾਰਨ ਹੀ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗਣ ਦੀ ਸਾਜ਼ਿਸ਼ ਰਚੀ ਸੀ।
ਫਰੀਦਕੋਟ ਪੁਲਿਸ ਵੱਲੋਂ ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁੱਕਦਮਾ ਨੰਬਰ 161 ਮਿਤੀ08.08.2026 ਅ/ਧ 308(2),351(2)ਬੀ.ਐਨ.ਐਸ ਥਾਣਾ ਸਿਟੀ ਕੋਟਕਪੂਰਾ ਤਹਿਤ ਦਰਜ ਰਜਿਸਟਰ ਕੀਤਾ ਜਾ ਚੁੱਕਾ ਹੈ। ਇਸ ਤੋ ਇਲਾਵਾ ਇਸ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਚ ਕੀਤੀ ਜਾ ਰਹੀ ਹੈ। ਫਰੀਦਕੋਟ ਪੁਲਿਸ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ।  ਜਿਸਦੇ ਤਹਿਤ ਮਾੜੇ ਅਨਸਰਾਂ ਖਿਲਾਫ ਜੀਰੋ ਟੋਲਰੈਸ ਦੀ ਨੀਤੀ ਅਪਣਾਈ ਗਈ ਹੈ। ਇਸ ਲਈ ਅਸੀ ਪਬਲਿਕ ਨੂੰ ਅਪੀਲ ਕਰਦੇ ਹਾ ਕਿ ਜੇਕਰ ਕਿਸੇ ਨੂੰ ਇਸ ਤਰੀਕੇ ਨਾਲ ਕੋਈ ਵੀ ਧਮਕੀ ਆਉਦੀ ਹੈ ਤਾਂ ਇਸ ਸਬੰਧੀ ਤੁਰੰਤ ਸੂਚਨਾ ਸਬੰਧਿਤ ਥਾਣਾ ਜਾਂ ਪੁਲਿਸ ਕੰਟਰੋਲ ਪਰ ਇਸ ਦੀ ਜਾਣਕਾਰੀ ਦਿੱਤੀ ਜਾਵੇ।

LEAVE A REPLY

Please enter your comment!
Please enter your name here