ਪੰਜਾਬ ਫਰੀਦਕੋਟ ਪੁਲਿਸ ਵੱਲੋਂ ਫੌਜੀ ਖਿਲਾਫ ਨਸ਼ੇ ਦਾ ਕੇਸ ਦਰਜ/ ਫੌਜੀ ਕੈਪਟਨ ਦੀ ਸ਼ਿਕਾਇਤ ’ਤੇ ਕੀਤੀ ਕਾਰਵਾਈ/ ਛੁੱਟੀ ਕੱਟ ਕੇ ਆਏ ਫੌਜੀ ਤੋਂ ਮਿਲੀ ਸੀ 2 ਗਰਾਮ ਹੈਰੋਇਨ By admin - August 11, 2026 0 2 Facebook Twitter Pinterest WhatsApp ਫਰੀਦਕੋਟ ਪੁਲਿਸ ਨੇ ਫੌਜੀ ਅਧਿਕਾਰੀ ਦੇ ਬਿਆਨਾਂ ਉਤੇ ਇਕ ਫੌਜੀ ਜਵਾਨ ਖਿਲਾਫ ਨਸ਼ੇ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਫੌਜ ਦੇ ਕੈਪਟਨ ਵੱਲੋਂ ਦਿੱਤੀ ਸ਼ਿਕਾਇਤ ਮੁਤਾਬਕ 10 ਦਿਨ ਛੁੱਟੀ ਕੱਟ ਕੇ ਆਏ ਫੌਜੀ ਜਵਾਨ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਆਰਮੀ ਕੈਪਟਨ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਫੌਜੀ 10 ਦਿਨਾਂ ਦੀ ਛੁੱਟੀ ਕੱਟਣ ਤੋਂ ਬਾਅਦ ਵਾਪਸ ਡਿਊਟੀ ’ਤੇ ਪਹੁੰਚਿਆ ਸੀ। ਇਸ ਦੌਰਾਨ ਚੈੱਕ ਪੋਸਟ ’ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਣ ਦੀ ਗੱਲ ਸਾਹਮਣੇ ਆਈ। ਇਸ ਸਬੰਧੀ ਫੌਜ ਦੇ ਕੈਪਟਨ ਵੱਲੋਂ ਥਾਣਾ ਕੋਤਵਾਲੀ ਫਰੀਦਕੋਟ ਵਿਖੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ, ਜਿਸ ਦੇ ਆਧਾਰ ’ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ ਅਤੇ ਘਟਨਾ ਨਾਲ ਸਬੰਧਤ ਹੋਰ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।