ਪੰਜਾਬ ਪਟਿਆਲਾ ਦੇ ਸਨੌਰ ’ਚ ਨੌਜਵਾਨ ਦਾ ਕਤਲ/ ਦੋ ਧਿਰਾਂ ਦੀ ਲੜਾਈ ਦੌਰਾਨ ਵਾਪਰੀ ਵਾਰਦਾਤ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਆਰੰਭੀ By admin - August 11, 2026 0 1 Facebook Twitter Pinterest WhatsApp ਪਟਿਆਲਾ ਦੇ ਹਲਕਾ ਸਨੌਰ ਵਿਖੇ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਨੌਜਵਾਨ ਦਾ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਘਟਨਾ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਸਾਹਮਣੇ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ 27 ਸਾਲਾ ਜਸਨਪ੍ਰੀਤ ਸਿੰਘ ਪੁੱਤਰ ਯਾਦਵਿੰਦਰ ਸਿੰਘ ਵਜੋਂ ਹੋਈ ਹੈ ਜੋ ਸਥਾਨਕ ਵਾਸੀ ਹੀ ਦੱਸਿਆ ਜਾ ਰਿਹਾ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।