ਪੰਜਾਬ ਜਲੰਧਰ ’ਚ ਨਾਬਾਲਿਗਾਂ ਨਾਲ ਜਬਰ ਜਨਾਹ/ ਨੌਜਵਾਨ ’ਤੇ ਲੱਗੇ ਇਲਜ਼ਾਮ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਆਰੰਭੀ By admin - August 11, 2026 0 1 Facebook Twitter Pinterest WhatsApp ਜਲੰਧਰ ਸ਼ਹਿਰ ਦੇ ਪੱਛਮੀ ਇਲਾਕੇ ਵਿੱਚ ਇੱਕ ਨੌਜਵਾਨ ਵੱਲੋਂ 14 ਸਾਲਾ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਪੁਲਿਸ ਨੇ ਪੀੜਤਾਂ ਦੇ ਬਿਆਨਾਂ ‘ਤੇ ਦੋਸ਼ੀ ਨੌਜਵਾਨ ਵਿਰੁੱਧ ਪੋਕਸੋ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਪੀੜਤਾ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਏਸੀਪੀ ਆਤਿਸ਼ ਭਾਟੀਆ ਨੇ ਦੱਸਿਆ ਕਿ ਪੀੜਤਾ ਦਾ ਪਰਿਵਾਰ ਲਗਭਗ ਦੋ ਮਹੀਨੇ ਪਹਿਲਾਂ ਭਾਰਗਵ ਕੈਂਪ ਇਲਾਕੇ ਵਿੱਚ ਰਹਿਣ ਚਲਾ ਗਿਆ ਸੀ। ਸ਼ਿਕਾਇਤ ਅਨੁਸਾਰ, ਲੜਕੀ ਦੀ ਗੁਆਂਢ ਵਿੱਚ ਰਹਿਣ ਵਾਲੇ ਇੱਕ ਪ੍ਰਵਾਸੀ ਨੌਜਵਾਨ ਨਾਲ ਜਾਣ-ਪਛਾਣ ਹੋਈ ਸੀ। ਇੱਕ ਰਾਤ ਦੋਸ਼ੀ ਨੌਜਵਾਨ ਨੇ ਲੜਕੀ ਨੂੰ ਆਪਣੇ ਘਰ ਬੁਲਾਇਆ ਜਿੱਥੇ ਉਸ ਨੇ ਉਸ ਨਾਲ ਗਲਤ ਕੰਮ ਕੀਤਾ। ਘਟਨਾ ਤੋਂ ਬਾਅਦ ਲੜਕੀ ਨੇ ਆਪਣੀ ਮਾਂ ਨੂੰ ਦੱਸਿਆ, ਜਿਸ ਤੋਂ ਬਾਅਦ ਦੋਵੇਂ ਥਾਣੇ ਗਏ ਅਤੇ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਪੀੜਤਾ ਦਾ ਬਿਆਨ ਦਰਜ ਕਰਕੇ ਦੋਸ਼ੀ ਵਿਰੁੱਧ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।