ਪੰਜਾਬ ਬਿਕਰਮ ਮਜੀਠੀਆ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਘੇਰੀ ਸਰਕਾਰ/ ਈਡੀ ਦੀ ਚਿੱਠੀ ਦੇ ਹਵਾਲੇ ਨਾਲ ਚੁੱਕੇ ਵੱਡੇ ਸਵਾਲ/ ਮੁੱਖ ਮੰਤਰੀ ਦਫਤਰ ’ਤੇ ਲਾਏ ਗੰਭੀਰ ਇਲਜ਼ਾਮ By admin - August 12, 2026 0 1 Facebook Twitter Pinterest WhatsApp ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਤੇ ਵੱਡਾ ਸ਼ਬਦੀ ਹਮਲਾ ਬੋਲਿਆ ਹੈ। ਈਡੀ ਦੀ ਡੀਜੀਪੀ ਪੰਜਾਬ ਵੱਲ ਲਿਖੀ ਚਿੱਠੀ ਦਾ ਹਵਾਲਾ ਦਿੰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਇਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਨਾ ਹੋਣ ਦੇਣ ਦੇ ਦਾਅਵੇ ਕਰਦੇ ਹਨ ਪਰ ਉਨ੍ਹਾਂ ਦਾ ਆਪਣਾ ਦਫਤਰ ਹੀ ਭ੍ਰਿਸ਼ਟਾਚਾਰ ਦਾ ਅੱਡਾ ਬਣ ਚੁੱਕਿਆ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਈਡੀ ਵੱਲੋਂ ਡੀਜੀਪੀ ਨੂੰ ਚਿੱਠੀ ਲਿਖ ਕੇ ਭ੍ਰਿਸ਼ਟਾਚਾਰੀਆਂ ਖਿਲਾਫ ਪਰਚਾ ਦਰਜ ਕਰਨ ਲਈ ਕਿਹਾ ਹੈ ਪਰ ਕੋਈ ਕਾਰਵਾਈ ਨਹੀਂ ਹੋਈ।