ਪੰਜਾਬ ਮੁੱਖ ਮੰਤਰੀ ਮਾਨ ਦੀ ਰਾਜਪਾਲ ਨਾਲ ਮੁਲਾਕਾਤ/ ਭਾਈ ਹਵਾਰਾ ਨੂੰ ਪੈਰੋਲ ਮਾਮਲੇ ’ਚ ਗੱਲਬਾਤ/ ਰਾਜਪਾਲ ਵੱਲੋਂ ਛੇਤੀ ਫੈਸਲਾ ਲੈਣ ਦਾ ਭਰੋਸਾ By admin - August 12, 2026 0 1 Facebook Twitter Pinterest WhatsApp ਮੁੱਖ ਮੰਤਰੀ ਭਗਵੰਤ ਮਾਨ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮਾਮਲਾ ਰਾਜਪਾਲ ਕੋਲ ਉਠਾਇਆ ਹੈ। ਚੰਡੀਗੜ੍ਹ ਵਿਖੇ ਰਾਜਪਾਲ ਨੂੰ ਮਿਲਣ ਤੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਨੇ ਬੀਤੇ ਦਿਨ ਰਾਜਪਾਲ ਕੋਲ ਭਾਈ ਹਵਾਰਾ ਨੂੰ ਪੈਰੋਲ ਦੇਣ ਦੀ ਸਿਫਾਰਸ਼ ਕੀਤੀ ਸੀ, ਜਿਸ ਦੇ ਸਿਲਸਿਲੇ ਵਿਚ ਅੱਜ ਰਾਜਪਾਲ ਨੂੰ ਮਿਲ ਕੇ ਭਾਈ ਹਵਾਰਾ ਨੂੰ ਛੇਤੀ ਪੈਰੋਲ ਦੇਣ ਦੀ ਬੇਨਤੀ ਕੀਤੀ ਗਈ ਹੈ, ਜਿਸ ਉਤੇ ਰਾਜਪਾਲ ਨੇ ਛੇਤੀ ਫੈਸਲਾ ਲੈਣ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ। ਇਸ ਲਈ ਜਗਤਾਰ ਸਿੰਘ ਹਵਾਰਾ ਨੂੰ ਮਨੁੱਖਤਾ ਦੇ ਆਧਾਰ ਉੱਤੇ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਬਾਰੇ ਰਾਜਪਾਲ ਨੂੰ ਲਿਖਤੀ ਤੌਰ ਉੱਤੇ ਪੱਤਰ ਵੀ ਭੇਜ ਦਿੱਤਾ ਗਿਆ ਹੈ ਅਤੇ ਅੱਜ ਭਰੋਸਾ ਵੀ ਦਿਵਾਇਆ ਗਿਆ ਹੈ ਕਿ ਹਵਾਰਾ ਦੀ ਪੈਰੋਲ ਦੌਰਾਨ ਕਿਸੇ ਕਿਸਮ ਦੀ ਅਮਨ ਅਤੇ ਕਾਨੂੰਨ ਦੀ ਸਥਿਤੀ ਵਿੱਚ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਫ਼ੈਸਲਾ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਲਿਆ ਜਾਣਾ ਹੈ, ਜਿਨ੍ਹਾਂ ਦੀ ਪ੍ਰਵਾਨਗੀ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।