ਪੰਜਾਬ ਮਲੋਟ ਹਲਕੇ ਨੂੰ ਮਿਲਿਆ ਨਵਾਂ ਬਿਜਲੀ ਗਰਿੱਡ/ ਮੰਤਰੀ ਡਾ. ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ/ ਨਸ਼ਿਆਂ ਦੇ ਮੁੱਦੇ ’ਤੇ ਵਿਰੋਧੀਆਂ ਵੱਲ ਸਾਧੇ ਨਿਸ਼ਾਨੇ By admin - August 12, 2026 0 1 Facebook Twitter Pinterest WhatsApp ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅੱਜ ਆਪਣੇ ਹਲਕੇ ਦੇ ਪਿੰਡ ਫਕਰਸਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸਾਢੇ 4 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਿਜਲੀ ਗਰਿੱਡ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਗਰਿੱਡ ਦੇ ਬਣਨ ਨਾਲ ਪਿੰਡ ਫਕਰਸਰ ਤੇ ਪਿੰਡ ਥੇੜੀ ਦੇ ਨਾਲ ਨਾਲ ਆਸਪਾਸ ਦੇ ਸੈਂਕੜੇ ਪਿੰਡਾਂ ਨੂੰ ਲਾਭ ਹੋਵੇਗਾ। ਇਸ ਦੌਰਾਨ ਵਿਰੋਧੀਆਂ ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਾਢੇ-4 ਸਾਲਾ ਦੌਰਾਨ ਉਹ ਕੰਮ ਕਰਵਾ ਦਿੱਤੇ ਨੇ ਜਿਨਾਂ ਬਾਰੇ 50 ਸਾਲ ਦੀਆਂ ਸਰਕਾਰਾਂ ਨੇ ਸੋਚਿਆ ਵੀ ਨਹੀਂ ਸੀ। ਸਾਂਸਦ ਹਰਭਜਨ ਸਿੰਘ ਵੱਲੋਂ ਜਾਰੀ ਕੀਤੀ ਵੀਡੀਓ ਬਾਰੇ ਉਨ੍ਹਾਂ ਕਿਹਾ ਕਿ ਇਹ ਸਾਂਸਦ ਪੰਜਾਬ ਦੇ ਮੁੱਦੇ ਚੁੱਕਣ ਦੀ ਥਾਂ ਦੂਜੇ ਰਾਜਾਂ ਦੀਆਂ ਵੀਡੀਓ ਪਾ ਕੇ ਸਰਕਾਰ ਨੂੰ ਬਦਨਾਮ ਕਰਨ ਦੇ ਰਾਹ ਪਏ ਹੋਏ ਹਨ। ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਜੰਗੀ ਪੱਧਰ ਤੇ ਕੰਮ ਕਰ ਰਹੀ ਹੈ ਜਦਕਿ ਭਾਜਪਾ ਦਾ ਕੰਮ ਕੇਵਲ ਵੱਡੇ ਘਰਾਣਿਆਂ ਨੂੰ ਲਾਭ ਪਹੁੰਚਾਉਣਾ ਹੈ।