ਪੰਜਾਬ ਮੋਗਾ ਦੇ ਪਾਠਸ਼ਾਲਾ ਮੰਦਰ ’ਚ ਨਤਮਸਤਕ ਹੋਏ ਮਨੀਸ਼ ਸਿਸੋਦੀਆ/ ਸ਼ਿਵਲਿੰਗ ’ਤੇ ਚੜ੍ਹਾਇਆ ਜਲ, ਕੀਤੀ ਪੂਜਾ ਅਰਚਨਾ/ ਵਿਧਾਇਕਾ ਡਾ. ਅਮਨਦੀਪ ਕੌਰ ਅਰੌੜਾ ਵੀ ਰਹੇ ਮੌਜੂਦ By admin - August 12, 2026 0 1 Facebook Twitter Pinterest WhatsApp ਸੀਨੀਅਰ ਆਪੂ ਆਗੂ ਮੁਨੀਸ਼ ਸਿਸੋਦੀਆ ਅੱਜ ਮੋਗਾ ਦੇ ਪ੍ਰਾਚੀਨ ਸਨਾਤਨ ਧਰਮ ਪਾਠਸ਼ਾਲਾ ਮੰਦਰ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ਼ਿਵਲਿੰਗ ਤੇ ਜਲ ਚੜ੍ਹਾ ਕੇ ਭਗਵਾਨ ਭੋਲੇਨਾਥ ਦਾ ਆਸ਼ੀਰਵਾਦ ਲਿਆ। ਉਨ੍ਹਾਂ ਦੇ ਨਾਲ ਪੰਜਾਬ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਅਤੇ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵੀ ਮੌਜੂਦ ਰਹੇ। ਦੋਵਾਂ ਆਗੂਆਂ ਨੇ ਸ਼ਰਧਾ ਨਾਲ ਭਗਵਾਨ ਸ਼ਿਵ ਦੇ ਸ਼ਿਵਲਿੰਗ ’ਤੇ ਜਲ ਅਰਪਿਤ ਕਰਦਿਆਂ ਵਿਧੀਵਤ ਪੂਜਾ-ਅਰਚਨਾ ਕੀਤੀ। ਮੰਦਰ ਪਰਿਸਰ ਵਿੱਚ ਪਹੁੰਚਦੇ ਹੀ ਸ਼ਰਧਾਲੂਆਂ ਅਤੇ ਮੰਦਰ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਪੂਜਾ-ਅਰਚਨਾ ਦੌਰਾਨ ਮੰਦਰ ਦਾ ਮਾਹੌਲ ਪੂਰੀ ਤਰ੍ਹਾਂ ਭਗਤੀਮਈ ਬਣਿਆ ਰਿਹਾ। ਭਗਵਾਨ ਭੋਲੇਨਾਥ ਦੇ ਜੈਕਾਰਿਆਂ ਨਾਲ ਪੂਰਾ ਮੰਦਰ ਪਰਿਸਰ ਗੂੰਜ ਉੱਠਿਆ। ਮਨੀਸ਼ ਸਿਸੋਦੀਆ ਅਤੇ ਡਾ. ਅਮਨਦੀਪ ਕੌਰ ਅਰੋੜਾ ਨੇ ਦੇਸ਼ ਅਤੇ ਪੰਜਾਬ ਦੀ ਸੁੱਖ-ਸਮ੍ਰਿੱਧੀ, ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਆਪਸੀ ਭਾਈਚਾਰੇ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਵੱਖ-ਵੱਖ ਧਰਮਾਂ, ਸੰਪਰਦਾਵਾਂ ਅਤੇ ਭਾਈਚਾਰਿਆਂ ਦੀ ਸਾਂਝੀ ਵਿਰਾਸਤ ਰਹੀ ਹੈ। ਧਾਰਮਿਕ ਸਥਾਨ ਸਿਰਫ਼ ਆਸਥਾ ਦੇ ਕੇਂਦਰ ਹੀ ਨਹੀਂ ਹੁੰਦੇ, ਸਗੋਂ ਇਹ ਸਮਾਜ ਨੂੰ ਪਿਆਰ, ਸੇਵਾ, ਸਦਭਾਵਨਾ ਅਤੇ ਭਾਈਚਾਰੇ ਦਾ ਸੰਦੇਸ਼ ਦੇਣ ਵਾਲੇ ਸਥਾਨ ਵੀ ਹਨ। ਉਨ੍ਹਾਂ ਕਿਹਾ ਕਿ ਸਾਰੇ ਧਰਮਾਂ ਦੀਆਂ ਆਸਥਾਵਾਂ ਦਾ ਸਨਮਾਨ ਕਰਦਿਆਂ ਸਮਾਜ ਵਿੱਚ ਆਪਸੀ ਵਿਸ਼ਵਾਸ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ। ਮੰਦਰ ਪ੍ਰਬੰਧਕ ਕਮੇਟੀ ਵੱਲੋਂ ਮਨੀਸ਼ ਸਿਸੋਦੀਆ ਅਤੇ ਡਾ. ਅਮਨਦੀਪ ਕੌਰ ਅਰੋੜਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ।