ਪੰਜਾਬ ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਸਮੇਤ ਦੋ ਮੁਲਜ਼ਮ ਕਾਬੂ/ 3 ਪਿਸਤੌਲ, 6 ਜ਼ਿੰਦਾ ਕਾਰਤੂਸ ਬਰਾਮਦ/ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ’ਚ ਮੁਲਜ਼ਮ By admin - August 12, 2026 0 1 Facebook Twitter Pinterest WhatsApp ਪਟਿਆਲਾ ਪੁਲਿਸ ਨੇ ਵੱਖ ਵੱਖ ਵਾਰਦਾਤਾਂ ਵਿਚ ਸ਼ਾਮਲ ਦੋ ਦੋਸ਼ੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 3 ਪਿਸਤੌਲ ਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਘਟਨਾ ਵੇਲੇ ਮੁਲਜਮ ਵੱਡੀ ਵਾਰਦਾਤ ਅੰਜ਼ਾਮ ਦੇਣ ਦੀ ਤਾਕ ਵਿਚ ਸਨ। ਫੜੇ ਗਏ ਮੁਲਜਮਾਂ ਵਿਚੋਂ ਸ਼ਮੀ ਕੁਮਾਰ ਵਾਸੀ ਸਨੌਰ ਤੇ 8 ਮਾਮਲੇ ਦਰਜ ਹਨ। ਦੂਜੇ ਦੋਸ਼ੀ ਦੀ ਪਛਾਣ ਜਸਪ੍ਰੀਤ ਉਰਫ਼ ਜੱਸੂ ਵਜੋਂ ਹੋਈ ਹੈ। ਦੋਵੇਂ ਆਪਸ ਵਿਚ ਰਿਸ਼ਤੇਦਾਰ ਹਨ। ਪੁਲਿਸ ਵੱਲੋਂ ਮੁਲਜਮਾਂ ਦਾ ਰਿਮਾਂਡ ਲੈ ਕੇ ਅਗਲੀ ਪੁਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।